ਜੀਂਦ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਚ ਵਿਖੇਗਾ ਰਿਕਾਰਡ ਤੋੜ ਇਕੱਠ - ਬੀਕੇਯੂ ਉਗਰਾਹਾਂ

By  Jasmeet Singh January 23rd 2023 03:30 PM

ਬਠਿੰਡਾ, 23 ਜਨਵਰੀ (ਮੁਨੀਸ਼ ਗਰਗ): ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ 26 ਜਨਵਰੀ ਨੂੰ ਜੀਂਦ ਵਿਖੇ ਹੋਣ ਵਾਲੀ ਮਹਾਂਪੰਚਾਇਤ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਇਸ ਦੌਰਾਨ ਰਿਕਾਰਡ ਤੋੜ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਮਹਾਪੰਚਾਇਤ ਜਿਸ ਵਿੱਚ ਕਿਸਾਨਾਂ ਦੀਆਂ ਬਕਾਇਆ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਜੀਂਦ ਵਿਖੇ ਹੋਣ ਵਾਲੀ ਮਹਾਂਪੰਚਾਇਤ ਲਈ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਇੱਕ ਰਿਕਾਰਡ ਤੋੜ ਸਮਾਗਮ ਹੋਵੇਗਾ | ਜਿਸ ਵਿੱਚ ਕਿਸਾਨਾਂ ਦੀਆਂ ਕਈ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ। ਜਿਸ ਵਿੱਚ ਦਿੱਲੀ ਮੋਰਚੇ ਦੌਰਾਨ ਉਠੀਆਂ ਮੰਗਾਂ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਹ ਰੈਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਇਸ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹ 'ਚ ਬੰਦ 4 ਕਿਸਾਨਾਂ ਦੀ ਰਿਹਾਈ, ਬਿਜਲੀ ਬਿੱਲ 2020 ਵਾਪਸ ਕਰਨ, ਫਸਲਾਂ ਦਾ ਬੀਮਾ ਕਰਵਾਇਆ ਜਾਵੇ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਫ਼ਸਲੀ ਬੀਮਾ ਯੋਜਨਾ ਦੀ ਗਾਰੰਟੀ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਵਰਗੀਆਂ ਕਈ ਮੰਗਾਂ ਸ਼ਾਮਲ ਹਨ, ਜਿਨ੍ਹਾਂ 'ਤੇ ਚਰਚਾ ਲਾਜ਼ਮੀ ਹੈ।

Related Post