Air India: ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਚ ਯਾਤਰੀ ਦਾ ਹੰਗਾਮਾ, ਵਾਪਸ ਦਿੱਲੀ ਚ ਕਰਾਉਣੀ ਪਈ ਲੈਂਡਿੰਗ
ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਇੱਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਹੰਗਾਮਾ ਇੰਨਾ ਵਧ ਗਿਆ ਕਿ ਆਖਰ ਫਲਾਈਟ ਨੂੰ ਵਾਪਸ ਦਿੱਲੀ ਪਰਤਣਾ ਪਿਆ।
Air India: ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਇੱਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਹੰਗਾਮਾ ਇੰਨਾ ਵਧ ਗਿਆ ਕਿ ਆਖਰ ਫਲਾਈਟ ਨੂੰ ਵਾਪਸ ਦਿੱਲੀ ਪਰਤਣਾ ਪਿਆ। ਏਅਰਲਾਈਨ ਨੇ ਦਿੱਲੀ ਹਵਾਈ ਅੱਡੇ 'ਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਹੰਗਾਮਾ ਕਰਨ ਵਾਲੇ ਯਾਤਰੀ ਨੂੰ ਹਿਰਾਸਤ 'ਚ ਲੈ ਲਿਆ ਹੈ।
ਮੀਡੀਆ ਰਿਪੋਰਟ ਅਨੁਸਾਰ ਏਅਰ ਇੰਡੀਆ ਦੀ ਫਲਾਈਟ ਨੇ ਸੋਮਵਾਰ (10 ਅਪ੍ਰੈਲ) ਨੂੰ ਸਵੇਰੇ 6.35 ਵਜੇ ਦਿੱਲੀ ਤੋਂ ਲੰਡਨ ਲਈ ਉਡਾਣ ਭਰੀ। ਥੋੜ੍ਹੀ ਦੇਰ ਬਾਅਦ ਹੀ ਇੱਕ ਯਾਤਰੀ ਦਾ ਕਰੂ ਮੈਂਬਰ ਨਾਲ ਝਗੜਾ ਹੋ ਗਿਆ। ਕਰੂ ਮੈਂਬਰ ਨੇ ਯਾਤਰੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਹੰਗਾਮਾ ਕਰਦਾ ਰਿਹਾ। ਇਸ ਤੋਂ ਬਾਅਦ ਫਲਾਈਟ ਨੂੰ ਦਿੱਲੀ ਵਾਪਸ ਆਉਣ ਲਈ ਮਜ਼ਬੂਰ ਹੋਣਾ ਪਿਆ।
ਏਅਰ ਇੰਡੀਆ ਨੇ ਜਾਰੀ ਕੀਤਾ ਬਿਆਨ
ਏਅਰ ਇੰਡੀਆ ਨੇ ਵੀ ਇਸ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਇਸ 'ਚ ਕਿਹਾ ਗਿਆ ਹੈ ਕਿ ਦਿੱਲੀ-ਲੰਡਨ ਜਾਣ ਵਾਲੀ ਫਲਾਈਟ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਵਾਪਸ ਆ ਗਈ। ਇੱਕ ਯਾਤਰੀ ਨੇ ਇਸ 'ਚ ਪਰੇਸ਼ਾਨੀ ਪੈਦਾ ਕਰ ਦਿੱਤੀ। ਉਸ ਨੇ ਜ਼ੁਬਾਨੀ ਅਤੇ ਲਿਖਤੀ ਚੇਤਾਵਨੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ ਅਤੇ ਪਰੇਸ਼ਾਨੀ ਜਾਰੀ ਰੱਖੀ। ਉਸ ਦੀ ਕੈਬਿਨ ਕਰੂ ਮੈਂਬਰਾਂ ਨਾਲ ਝੜਪ ਹੋ ਗਈ, ਜਿਸ 'ਚ ਦੋ ਜ਼ਖਮੀ ਹੋ ਗਏ। ਫਲਾਈਟ ਨੂੰ ਬਾਅਦ 'ਚ ਦਿੱਲੀ ਵਾਪਸ ਭੇਜ ਦਿੱਤਾ ਗਿਆ ਅਤੇ ਲੈਂਡਿੰਗ ਤੋਂ ਬਾਅਦ ਵਿਅਕਤੀ ਨੂੰ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ।"