Heroin Recovered: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ 105 ਕਰੋੜ ਦੀ ਹੈਰੋਇਨ ਕੀਤੀ ਜ਼ਬਤ, ਇੱਥੇ ਪੜ੍ਹੋ ਪੂਰਾ ਮਾਮਲਾ
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ 7 ਤਸਕਰਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ।
Heroin Recovered: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ 7 ਤਸਕਰਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਤਸਕਰਾਂ ਨੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਇਆ ਸੀ। ਇਸ ਦੀ ਕੌਮਾਂਤਰੀ ਕੀਮਤ ਲਗਭਗ 105 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਤਸਕਰਾਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮੰਨੀ ਵੀ ਬਰਾਮਦ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਇਹ ਬਰਾਮਦਗੀ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਨੇੜਲੇ ਪਿੰਡ ਹਰੂਵਾਲ ਕੋਲੋ ਇਹ ਬਰਾਮਦਗੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀ ਮੰਗਵਾਈ ਗਈ ਸੀ।
ਇਸ ਤੋਂ ਇਲਾਵਾ ਕਾਬੂ ਕੀਤੇ ਗਏ ਤਸਕਰਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਪਿੰਡ ਹਰੁਵਾਲ ਵਜੋਂ ਹੋਈ ਹੈ। ਜਿਨ੍ਹਾਂ ਨੂੰ ਬਟਾਲਾ ਦੀ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਹਰੂਵਾਲ ਦੇ ਖੇਤਾਂ ਵਿੱਚ ਚੈੱਕਿੰਗ ਦੌਰਾਨ 15 ਪੈਕਟ ਹੈਰੋਇਨ ਕੀਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਫੜੇ ਗਏ ਤਿੰਨ ਦੋਸ਼ੀਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਡਰੋਨ ਰਾਹੀਂ ਪੰਦਰਾਂ ਪੈਕਟ ਹੈਰੋਇਨ ਭਾਰਤੀ ਖੇਤਰ ਵਿੱਚ ਪਹੁੰਚੀ ਸੀ।
ਰਿਪੋਰਟਰ ਮਨਿੰਦਰ ਮੋਗਾਂ ਦੇ ਸਹਿਯੋਗ ਨਾਲ..
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਨਵਾਂ ਪੈਂਤੜਾ! 'ਹੁਣ Biometric ਰਾਹੀਂ ਲੱਗੇਗੀ ਪਟਵਾਰੀਆਂ ਦੀ ਹਾਜ਼ਰੀ'