ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬੱਬੂ ਮਾਨ

Babbu Mann: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ।

By  Amritpal Singh May 2nd 2023 05:53 PM -- Updated: May 3rd 2023 08:14 AM

Babbu Mann: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ।


ਇਸ ਦੌਰਾਨ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਮੰਗਲਵਾਰ ਨੂੰ ਪਿੰਡ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਪੰਜਾਬੀ ਅਦਾਕਾਰ ਅਮਿਤੋਜ ਮਾਨ ਵੀ ਪਹੁੰਚੇ।



Related Post