Amritpal Singh: ਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਉਸ ਦੇ ਘਰ ਵਿਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਉਸ ਦੇ ਘਰ ਵਿਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਘਰ 'ਚ ਪਨਾਹ ਦੇਣ ਵਾਲੀ ਬਲਜੀਤ ਕੌਰ ਪੱਪਲਪ੍ਰੀਤ ਸਿੰਘ ਦੇ ਯੂ -ਟਿਊਬ ਚੈੱਨਲ ਰਾਹੀ ਢਾਈ ਸਾਲ ਪਹਿਲਾਂ ਪਪਲਪ੍ਰੀਤ ਦੇ ਸੰਪਰਕ 'ਚ ਆਈ ਸੀ। ਦੱਸ ਦਈਏ ਕਿ 42 ਸਾਲ ਦੀ ਉਮਰ 'ਚ ਵੀ ਬਲਜੀਤ ਕੌਰ ਨੇ ਵਿਆਹ ਨਹੀਂ ਕਰਵਾਇਆ। ਬਲਜੀਤ ਕੌਰ ਦਾ ਭਰਾ ਐਸਡੀਐਮ ਲਾਡਵਾ ਅਤੇ ਤਹਿਸੀਲਦਾਰ ਦਾ ਰੀਡਰ ਰਿਹਾ ਹੈ ਅਤੇ ਫਿਲਹਾਲ ਉਹ ਡੀਸੀ ਕੁਰੂਕਸ਼ੇਤਰ ਦਫ਼ਤਰ ਵਿਖੇ ਤੈਨਾਤ ਹੈ।
ਸੂਤਰਾਂ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਹਰਿਆਣੇ ਤੋਂ ਮਹਿਤਪੁਰ ਥਾਣੇ ਵਿਖੇ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ: Operation Amritpal: ਅੰਮ੍ਰਿਤਪਾਲ ਦੀ ਇੱਕ ਹੋਰ ਸੀਸੀਟੀਵੀ ਵੀਡੀਓ ਆਈ ਸਾਹਮਣੇ