ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਸਲੂਕੀ

ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 12 ਹਵਾਲਾਤੀਆਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਿਵ ਕੁਮਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

By  Ramandeep Kaur April 5th 2023 11:51 AM

ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 12 ਹਵਾਲਾਤੀਆਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਿਵ ਕੁਮਾਰ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਕੈਂਟ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਗਿਆ ਹੈ ਕਿ ਕਥਿਤ ਆਰੋਪੀ ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਹਨ ਜੋ ਜੇਲ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨਾਲ ਬਦਤਮੀਜ਼ੀ ਕਰਦੇ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਨੂੰ ਵਾਰ ਵਾਰ ਵਾਰਨਿੰਗ ਦਿੱਤੀ ਗਈ ਸੀ ਪਰ ਦੋਸ਼ੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਹਵਾਲਾਤੀਆਂ ਵੱਲੋਂ ਜੇਲ੍ਹ ਦੀ ਵੀਡੀਓ ਬਣਾ ਕੇ ਆਪਣੇ ਦੋਸਤ ਗੁਰਪ੍ਰੀਤ ਸਿੰਘ ਵਾਸੀ ਲੁਧਿਆਣਾ ਜੋ ਹੁਣ ਕੈਨੇਡਾ ਰਹਿੰਦਾ ਹੈ ਨੂੰ ਭੇਜ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਵੀਡੀਓ ਚੈਨਲਾਂ ਨੂੰ ਭੇਜ ਦਿੱਤੀ ਜਾਵੇਗੀ। ਫ਼ਿਲਹਾਲ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਵੱਖ ਵੱਖ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Gangster Deepak Boxer: ਮੈਕਸੀਕੋ ਤੋਂ ਦਿੱਲੀ ਲਿਆਂਦਾ ਗਿਆ ਗੈਂਗਸਟਰ ਦੀਪਕ ਬਾਕਸਰ, MHA ਨੇ ਦਿੱਤਾ ਸੀ ਗ੍ਰਿਫ਼ਤਾਰੀ ਦਾ ਆਦੇਸ਼

Related Post