Blind T20 World Cup 2022: ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ ਹਰਾ ਕੇ ਰਚਿਆ ਇਤਿਹਾਸ
Blind T20 World Cup 2022 Final: ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਨੇਤਰਹੀਣ T20 ਵਿਸ਼ਵ ਕੱਪ ਟਰਾਫੀ 'ਤੇ ਕਬਜ਼ਾ ਕਰ ਲਿਆ। ਜਾਣਕਾਰੀ ਲਈ ਦੱਸ ਦੇਈਏ ਕਿ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 120 ਦੌੜਾਂ ਨਾਲ ਹਰਾ ਕੇ ਟਰਾਫੀ ਜਿੱਤੀ ਸੀ।
ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 278 ਦੌੜਾਂ ਦਾ ਟੀਚਾ ਰੱਖਿਆ ਸੀ। ਖਾਸ ਗੱਲ ਇਹ ਹੈ ਕਿ ਟੀਮ ਇੰਡੀਆ ਨੇ ਇਹ ਸਕੋਰ ਸਿਰਫ 2 ਵਿਕਟਾਂ ਗੁਆ ਕੇ ਹਾਸਲ ਕੀਤਾ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 3 ਵਿਕਟਾਂ ਗੁਆ ਕੇ ਸਿਰਫ 157 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਇਸ ਤਰ੍ਹਾਂ ਟੀਮ ਇੰਡੀਆ ਨੇ ਬਲਾਈਂਡ ਟੀ-20 ਵਿਸ਼ਵ ਕੱਪ 2022 ਦੀ ਟਰਾਫੀ ਜਿੱਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਭਾਰਤੀ ਕ੍ਰਿਕਟ ਟੀਮ ਨੇ ਨੇਤਰਹੀਣਾਂ ਲਈ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ 2012 ਅਤੇ 2017 ਵਿੱਚ ਵੀ ਨੇਤਰਹੀਣ ਟੀਮ ਨੇ ਦੇਸ਼ ਨੂੰ ਟਰਾਫੀ ਦਿੱਤੀ ਸੀ। ਇਹ ਸਾਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ਮੈਚ 'ਚ 2 ਸੈਂਕੜੇ ਲਗਾਏ। ਇਸ ਵਿੱਚ ਸੁਨੀਲ ਰਮੇਸ਼ ਨੇ 63 ਗੇਂਦਾਂ ਵਿੱਚ 136 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਟੀਮ ਇੰਡੀਆ ਦੇ ਕਪਤਾਨ ਅਜੇ ਰੈੱਡੀ ਨੇ ਸਿਰਫ਼ 50 ਗੇਂਦਾਂ ਵਿੱਚ 100 ਦੌੜਾਂ ਬਣਾਈਆਂ।
ਫਾਈਨਲ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਕ੍ਰਿਕਟ ਟੀਮ ਨੇ 20 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 277 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਸਿਰਫ 157 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।