ਗੁਰਦਾਸਪੁਰ ’ਚ ਬਾਰਡਰ ’ਤੇ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ 14 ਰਾਊਂਡ ਫਾਇਰਿੰਗ

ਗੁਰਦਾਸਪੁਰ ’ਚ ਬੀਐਸਐਫ ਦੀ 58 ਬੀਓਪੀ ਦੀ ਆਦੀਆ ਪੋਸਟ ’ਤੇ ਡਰੋਨ ਦਿਖਾਈ ਦਿੱਤਾ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ 14 ਰਾਉਂਡ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਾਸੇ ਨੂੰ ਚਲਾ ਗਿਆ।

By  Aarti January 31st 2023 10:27 AM -- Updated: January 31st 2023 10:39 AM

ਗੁਰਦਾਸਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਸਰਹੱਦੀ ਖੇਤਰਾਂ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ।  ਇੱਕ ਵਾਰ ਫਿਰ ਤੋਂ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਡਰੋਨ ਦਿਖਿਆ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕਰ ਦਿੱਤੀ। 


ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੀ 58 ਬੀਓਪੀ ਦੀ ਆਦੀਆ ਪੋਸਟ ’ਤੇ ਡਰੋਨ  ਦਿਖਾਈ ਦਿੱਤਾ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ 14 ਰਾਊਂਡ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਾਸੇ ਨੂੰ ਚਲਾ ਗਿਆ। ਡਰੋਨ ਦੇਖੇ ਜਾਣ ਵਾਲੀ ਥਾਂ ’ਤੇ ਬੀਐਸਐਫ ਅਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਹੈ। 

ਕਾਬਿਲੇਗੌਰ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਡਰੋਨ ਰਾਹੀਂ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦ ਉੱਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Related Post