ਹੁਸ਼ਿਆਰਪੁਰ ਚ ਬਸਪਾ ਉਮੀਦਵਾਰ ਆਪ ਚ ਹੋਏ ਸ਼ਾਮਲ, CM ਮਾਨ ਦੇ ਕੰਮਾਂ ਤੋਂ ਹੋਇਆ ਪ੍ਰਭਾਵਿਤ
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾ ਹੀ ਨਹੀਂ ਅੱਜ ਉਹ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਕੋਲ ਗਏ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
Punjab News: ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾ ਹੀ ਨਹੀਂ ਅੱਜ ਉਹ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਕੋਲ ਗਏ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਉਮੀਦਵਾਰ ਐਲਾਨੇ ਗਏ ਰਾਕੇਸ਼ ਸੋਮਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ।
CM ਭਗਵੰਤ ਮਾਨ ਨੇ ਖੁਦ ਰਾਕੇਸ਼ ਸੋਮਨ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਵੀਡੀਓ ਸ਼ੇਅਰ ਕੀਤੀ ਹੈ। ਰਾਕੇਸ਼ ਸੋਮਨ ਨੂੰ ਬਸਪਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼, 'ਆਪ' ਦੇ ਰਾਜ ਕੁਮਾਰ ਚੱਬੇਵਾਲ ਅਤੇ ਕਾਂਗਰਸ ਦੀ ਯਾਮਿਨੀ ਗੋਮਰ ਵਿਰੁੱਧ ਮੈਦਾਨ 'ਚ ਉਤਾਰਿਆ ਹੈ। ਪਰ ਉਸ ਨੇ ਨਾਮਜ਼ਦਗੀ ਤੋਂ ਪਹਿਲਾਂ ਹੀ ਪਾਰਟੀ ਛੱਡ ਦਿੱਤੀ ਸੀ।
ਮੁੱਖ ਮੰਤਰੀ ਦਲਿਤਾਂ ਲਈ ਕੰਮ ਕਰ ਰਹੇ ਹਨ
ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਰਾਕੇਸ਼ ਸੋਮਨ ਨੇ ਕਿਹਾ ਕਿ ਹਰ ਗਰੀਬ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਦੇਣਾ ਪੁੰਨ ਦਾ ਕੰਮ ਹੈ। ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹਨ। ਚਾਹੇ ਉਹ ਗਰੀਬ ਬੱਚਿਆਂ ਲਈ ਹੋਵੇ, ਚਾਹੇ ਉਹ ਮਜ਼ਦੂਰ ਦਲਿਤਾਂ ਲਈ ਹੋਵੇ ਜਾਂ ਭਾਵੇਂ ਬੇਰੁਜ਼ਗਾਰਾਂ ਲਈ ਹੋਵੇ। ਉਹ ਇਨ੍ਹਾਂ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।