Sher Singh Ghubaya: ਕਾਂਗਰਸ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ
ਕਾਂਗਰਸ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ।

Sher Singh Ghubaya: ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਕਾਂਗਰਸ ਪਹਿਲਾਂ ਹੀ 12 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ , ਫਰੀਦਕੋਟ ਤੋਂ ਅਮਰਜੀਤ ਕੌਰ ਸਹੋਤਾ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਬੀਤੇ ਦਿਨੀਂ ਹੀ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਵੱਡਾ ਬਿਆਨ ਆਇਆ ਸੀ ਕਿ ਹਾਈ ਕਮਾਂਡ ਤੋਂ ਉਹਨਾਂ ਨੂੰ ਫੋਨ ਆਇਆ, ਮੈਨੂੰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਸੀ।
ਫਿਰੋਜ਼ਪੁਰ ਪਾਰਲੀਮੈਂਟ ਤੋਂ ਕਾਂਗਰਸ ਅਤੇ ਬੀਜੇਪੀ ਦੇ ਵੱਲੋਂ ਅਜੇ ਆਪਣੇ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰੇ ਗਏ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਵੱਲੋਂ ਸ਼ੇਰ ਸਿੰਘ ਘੁਬਾਇਆ ਦੇ ਵੱਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ, ਘੁਬਾਇਆ ਨੇ ਕਿਹਾ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ।