Congress Maun Vrat: ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ’ਤੇ ਵਿਰੋਧ,ਪੰਜਾਬ ’ਚ ਮੌਨ ਵਰਤ ’ਤੇ ਬੈਠੀ ਕਾਂਗਰਸ

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰਸ਼ਿਪ ਖਾਰਜ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਵੱਲੋਂ ਦੇਸ਼ ਭਰ ’ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

By  Aarti March 26th 2023 12:49 PM

Congress Maun Vrat: ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰਸ਼ਿਪ ਖਾਰਜ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਕਾਂਗਰਸ ਵੱਲੋਂ ਦੇਸ਼ ਭਰ ’ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦੇਸ਼ਭਰ ’ਚ ਸ਼ਾਮ 5 ਵਜੇ ਤੱਕ ਕਾਂਗਰਸੀ ਆਗੂ ਮੌਨ ਵਰਤ ’ਤੇ ਰਹਿਣਗੇ।

ਪੰਜਾਬ ’ਚ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਕਾਂਗਰਸ ਵੱਲੋਂ ਮੌਨ ਵਰਤ ਰੱਖ ਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਦੱਸ ਦਈਏ ਕਿ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰਸ਼ਿਪ ਨੂੰ ਮਾਣਹਾਨੀ ਦੇ ਇੱਕ ਮਾਮਲੇ ’ਚ 2 ਸਾਲ ਦੀ ਸਜ਼ਾ ਪਿੱਛੋਂ ਖਾਰਜ਼ ਕਰ ਦਿੱਤੀ ਗਈ ਹੈ।  

ਕਾਬਿਲੇਗੌਰ ਹੈ ਕਿ ਸਾਲ 2019 'ਚ ਰਾਹੁਲ ਗਾਂਧੀ ਦੀ ਇਕ ਟਿੱਪਣੀ ਕਾਰਨ ਗੁਜਰਾਤ ਭਾਜਪਾ ਦੇ ਵਿਧਾਇਕ ਪੂਰਨੇਸ਼ ਮੋਦੀ ਨੇ ਉਨ੍ਹਾਂ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਜਿਸ ਵਿੱਚ ਸੂਰਤ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਦੋਸ਼ੀ ਮੰਨਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਚ ਉਨ੍ਹਾਂ ਨੂੰ ਤੁਰੰਤ ਹੀ ਜ਼ਮਾਨਤ ਮਿਲ ਗਈ ਸੀ। ਬਾਅਦ ਚ ਉਨ੍ਹਾਂ ਦੀ ਲੋਕ ਸਭਾ ਚ ਮੇਂਬਰਸ਼ਿਪ ਨੂੰ ਰੱਦ ਕਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: Moosewala father receives death threat: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

Related Post