Lok Sabha Election 2024: ਕਾਂਗਰਸ ਨੇ 16 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਐਲਾਨਿਆ ਉਮੀਦਵਾਰ
Congress Candidate List: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸ਼ਨੀਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਇਸ ਵਾਰ ਪਾਰਟੀ ਨੇ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

Congress Candidate List: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਸ਼ਨੀਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਇਸ ਵਾਰ ਪਾਰਟੀ ਨੇ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਮਨੀਸ਼ ਤਿਵਾੜੀ ਇਸ ਵੇਲੇ ਆਨੰਦਪੁਰ ਸਾਹਿਬ ਲੋਕ ਸਭਾ ਮੈਂਬਰ ਹਨ, ਜਿਸ ਸੀਟ 'ਤੇ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 46,884 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਚੰਡੀਗੜ੍ਹ ਲੋਕ ਸਭਾ ਸੀਟ ’ਤੇ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਮਿਲ ਕੇ ਉਮੀਦਵਾਰ ਐਲਾਨ ਦਾ ਫ਼ੈਸਲਾ ਕੀਤਾ ਸੀ ਅਤੇ ਚੰਡੀਗੜ੍ਹ ਸੀਟ ਕਾਂਗਰਸ ਦੀ ਝੋਲੀ ’ਚ ਪਈ ਸੀ।