ਜੀਪ ਸਮੇਤ ਨਹਿਰ ਚ ਡਿੱਗਿਆ ਪਰਿਵਾਰ, ਪਤੀ-ਪਤਨੀ ਦੀ ਹੋਈ ਮੌਤ
ਫਾਜ਼ਿਲਕਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਨਹਿਰ 'ਚ ਡਿੱਗਣ ਕਾਰਨ ਪਤੀ-ਪਤਨੀ ਦੀ ਇਕੱਠੇ ਮੌਤ ਹੋ ਗਈ ਹੈ।
ਫਾਜ਼ਿਲਕਾ, 21 ਫਰਵਰੀ: ਫਾਜ਼ਿਲਕਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਨਹਿਰ 'ਚ ਡਿੱਗਣ ਕਾਰਨ ਪਤੀ-ਪਤਨੀ ਦੀ ਇਕੱਠੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੀਪ ਸਵਾਰ ਪਤੀ-ਪਤਨੀ ਆਪਣੇ ਲੜਕੇ ਸਮੇਤ ਮੁਕਤਸਰ ਤੋਂ ਆਪਣੇ ਪਿੰਡ ਇਸਲਾਮਵਾਲਾ ਵੱਲ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਜੀਪ ਗੰਗਾ ਕੈਨਾਲ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਹਾਲਾਂਕਿ ਮੌਕੇ 'ਤੇ ਮੌਜੂਦ ਨੌਜਵਾਨਾਂ ਨੇ ਨਹਿਰ 'ਚ ਛਾਲ ਮਾਰ ਕੇ ਲੜਕੇ ਨੂੰ ਬਚਾ ਲਿਆ ਪਰ ਉਹ ਪਤੀ-ਪਤਨੀ ਨੂੰ ਨਹੀਂ ਬਚਾ ਸਕੇ। ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਨੁਸਾਰ ਲੜਕਾ ਜੀਪ ਚਲਾ ਰਿਹਾ ਸੀ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ ਵਿੱਚ ਰਖਵਾਇਆ ਹੈ।