ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖਿਲਾਫ ਹੋਈ FIR, ਪਤਨੀ ਨਾਲ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ

ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖਿਲਾਫ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ 'ਚ ਐੱਫਆਈਆਰ ਦਰਜ ਕੀਤੀ ਗਈ ਹੈ।

By  Aarti February 5th 2023 11:32 AM

FIR against  Vinod Kambli: ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਐਫਆਈਆਰ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖਿਲਾਫ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ 'ਚ ਐੱਫਆਈਆਰ ਦਰਜ ਕੀਤੀ ਗਈ ਹੈ। 


ਦੱਸ ਦਈਏ ਕਿ ਇਸ ਸ਼ਿਕਾਇਤ ’ਚ ਸਾਬਕਾ ਕ੍ਰਿਕਟਰ ਦੀ ਪਤਨੀ ਨੇ ਕਿਹਾ ਹੈ ਕਿ ਉਹ ਉਸ ਨੂੰ ਸ਼ਰਾਬ ਦੇ ਨਸ਼ੇ ’ਚ ਕੁੱਟਦਾ ਹੈ ਅਤੇ ਗਾਲ੍ਹਾਂ ਵੀ ਕੱਢਦਾ ਹੈ। ਇਸ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਵਿਨੋਦ ਕਾਂਬਲੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਾਂਦਰਾ ਪੁਲਿਸ ਦੇ ਮੁਤਾਬਿਕ ਕਾਂਬਲੀ ਦੇ ਖਿਲਾਫ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਕਾਂਬਲੀ 'ਤੇ ਆਪਣੀ ਪਤਨੀ ਨੂੰ ਕੁੱਟਣ ਦਾ ਦੋਸ਼ ਹੈ। ਇਨ੍ਹਾਂ ਹੀ ਨਹੀਂ ਕਾਂਬਲੀ ਨੇ ਨਸ਼ੇ ਦੀ ਹਾਲਤ ’ਚ ਆਪਣੇ ਬੇਟੇ ਨੂੰ ਵੀ ਗਾਲ੍ਹਾਂ ਕੱਢੀਆਂ ਹਨ। ਹਾਲਾਂਕਿ ਐਂਡਰੀਆ ਨੇ ਕਿਹਾ ਹੈ ਕਿ ਮਾਮਲੇ ਨੂੰ ਸੁਲਝਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਏਸ਼ੀਆ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਤਿਆਰ; PM ਮੋਦੀ ਸੋਮਵਾਰ ਨੂੰ ਦੇਸ਼ ਨੂੰ ਕਰਨਗੇ ਸਮਰਪਿਤ

Related Post