Lawrence Bishnoi interview: ਪੰਜਾਬ ਦੀ ਹੱਦ ਅੰਦਰ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ, SIT ਦੀ ਰਿਪੋਰਟ ਚ ਹੋਏ ਵੱਡੇ ਖੁਲਾਸੇ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।
ਚੰਡੀਗੜ੍ਹ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਅੱਜ ਹਾਈ ਕੋਰਟ ਨੂੰ ਰਿਪੋਰਟ ਸੌਂਪੀ। ਇਸ ਮਾਮਲੇ 'ਚ ਹੁਣ ਤੱਕ ਹੋਈ ਜਾਂਚ ਦੀ ਸ਼ੁਰੂਆਤੀ ਰਿਪੋਰਟ ਸੀਲਬੰਦ ਲਿਫਾਫੇ 'ਚ ਹਾਈਕੋਰਟ ਨੂੰ ਸੌਂਪੀ ਗਈ ਸੀ।
ਪਿਛਲੇ ਸਾਲ ਹੀ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਨੋਟਿਸ ਲਿਆ ਸੀ ਅਤੇ ਡੀਜੀਪੀ ਪ੍ਰਬੋਧ ਕੁਮਾਰ ਅਤੇ ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਦੀ ਐੱਸਆਈਟੀ ਬਣਾ ਕੇ ਜਾਂਚ ਦੇ ਹੁਕਮ ਦਿੱਤੇ ਸਨ।
ਇਸ ਐਸਆਈਟੀ ਨੇ ਅੱਜ ਹਾਈ ਕੋਰਟ ਵਿੱਚ ਸੀਲਬੰਦ ਜਾਂਚ ਰਿਪੋਰਟ ਸੌਂਪਦਿਆਂ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੀ ਹੋਇਆ ਸੀ। ਐਸਆਈਟੀ ਨੇ ਅਗਲੀ ਜਾਂਚ ਪੂਰੀ ਕਰਨ ਲਈ ਹਾਈ ਕੋਰਟ ਤੋਂ ਕੁਝ ਹੋਰ ਸਮਾਂ ਮੰਗਿਆ ਹੈ।