ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਇਸ ਦਿਨ ਪੈਂਣਗੀਆਂ ਵੋਟਾਂ

Municipal Elections: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ।

By  Amritpal Singh November 22nd 2024 09:08 PM

Municipal Elections: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।


Related Post