Punjab Weather Update: ਪੰਜਾਬ ’ਚ ਆਉਣ ਵਾਲੇ ਅਗਲੇ 3 ਘੰਟਿਆਂ ’ਚ ਇਨ੍ਹਾਂ ਸ਼ਹਿਰਾਂ ’ਚ ਤੇਜ਼ ਮੀਂਹ ਤੇ ਝੱਖੜ ਦਾ ਅਲਰਟ !

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਆਉਣ ਵਾਲੇ ਅਗਲੇ 3 ਘੰਟਿਆਂ ਦੌਰਾਨ ਤੇਜ਼ ਹਨੇਰੀ ਨਾਲ ਮੀਂਹ ਅਤੇ ਝੱਖੜ ਦੀ ਭਵਿੱਖਬਾਣੀ ਕੀਤੀ ਗਈ ਹੈ।

By  Aarti March 24th 2023 04:12 PM

Punjab Weather Update: ਫਰਵਰੀ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਸੀ। ਗਰਮੀ ਨੇ ਇੱਕ ਤੋਂ ਬਾਅਦ ਇੱਕ ਕਈ ਰਿਕਾਰਡ ਤੋੜ ਦਿੱਤੇ। ਪਰ ਮਾਰਚ ਦੇ ਦੂਜੇ ਹਫ਼ਤੇ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਇਸ ਦੌਰਾਨ ਮੌਸਮ ਠੰਡਾ ਰਿਹਾ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਹਲਕੀ ਬਾਰਿਸ਼ ਹੋਈ।

ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਆਉਣ ਵਾਲੇ ਅਗਲੇ 3 ਘੰਟਿਆਂ ਦੌਰਾਨ ਤੇਜ਼ ਹਨੇਰੀ ਨਾਲ ਮੀਂਹ ਅਤੇ ਝੱਖੜ ਦੀ ਭਵਿੱਖਬਾਣੀ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਮੌਸਮ ਵਿਭਾਗ ਨੇ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਐਸ.ਬੀ. ਐਸ ਨਗਰ ਅਤੇ ਤਰਨਤਾਰਨ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: New XBB.1.16 Covid sub-variant: ਕੋਰੋਨਾ ਵਾਇਰਸ ਦੇ ਨਵੇਂ ਰੂਪ XBB.1.16 ਦੀ ਦਹਿਸ਼ਤ, ਇਸ ਸੂਬੇ ’ਚ ਸਭ ਤੋਂ ਵੱਧ ਮਾਮਲੇ

Related Post