Hoshiarpur Blast Update News : LPG ਟੈਂਕਰ ’ਚ ਹੋਇਆ ਧਮਾਕਾ, 4 ਦੀ ਮੌਤ, ਕਈ ਗੰਭੀਰ ਜ਼ਖ਼ਮੀ; ਘਰ ਤੇ ਦੁਕਾਨਾਂ ਸੜੀਆਂ

ਪੁਲਿਸ ਨੇ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ ਗਿਆ ਹੈ।

By  Jasleen Kaur August 23rd 2025 12:24 AM -- Updated: August 23rd 2025 01:02 PM

Hoshiarpur Blast News : ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਐਲਪੀਜੀ ਟੈਂਕਰ ਅਤੇ ਇੱਕ ਹੋਰ ਵਾਹਨ ਵਿਚਕਾਰ ਟੱਕਰ ਤੋਂ ਬਾਅਦ ਹੋਏ ਇੱਕ ਵੱਡੇ ਧਮਾਕੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਇਹ ਘਟਨਾ ਰਾਤ 10:45 ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੰਡਿਆਲਾ ਅੱਡਾ ਖੇਤਰ ਨੇੜੇ ਵਾਪਰੀ।

ਟੈਂਕਰ ਵਿੱਚੋਂ ਗੈਸ ਲੀਕ ਹੋਣ ਕਾਰਨ ਅੱਗ ਨੇੜਲੇ ਘਰਾਂ ਵਿੱਚ ਫੈਲ ਗਈ, ਜਿਸ ਨੇ 15 ਦੁਕਾਨਾਂ ਅਤੇ ਚਾਰ ਘਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੁਲਿਸ ਨੇ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਅਨੁਸਾਰ, ਫਾਇਰ ਇੰਜਣ ਅਤੇ ਐਂਬੂਲੈਂਸ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ।

ਹਾਦਸੇ ਵਿੱਚ ਦੋ ਲੋਕਾਂ ਦੀ ਮੌਤ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਾਦਸੇ ਬਾਰੇ ਕਿਹਾ, “ਫਿਲਹਾਲ ਸਿਰਫ਼ ਅੰਦਾਜ਼ੇ ਹੀ ਲਗਾਏ ਜਾ ਸਕਦੇ ਹਨ ਕਿ ਜਾਂਚ ਚੱਲ ਰਹੀ ਹੈ। ਅੱਗ ਕਿਸੇ ਸੜਕ ਹਾਦਸੇ ਕਾਰਨ ਲੱਗੀ ਹੋ ਸਕਦੀ ਹੈ। ਸੜ ਕੇ ਜ਼ਖਮੀ ਹੋਏ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਦੇ ਜ਼ਖਮੀ ਹੋਣ ਦੀ ਰਿਪੋਰਟ ਮਿਲੀ ਹੈ। ਅਜਿਹਾ ਲੱਗਦਾ ਹੈ ਕਿ ਗੈਸ ਟੈਂਕਰ ਨਾਲ ਹੋਏ ਸੜਕ ਹਾਦਸੇ ਤੋਂ ਬਾਅਦ ਗੈਸ ਲੀਕ ਹੋਈ ਸੀ।

ਹੁਸ਼ਿਆਰਪੁਰ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਵਿਅਕਤੀ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ, ਜਦਕਿ 5–6 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਇਲਾਵਾ 20 ਤੋਂ ਵੱਧ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ। ਇੱਕ ਪੀੜਤ ਨੇ ਦੱਸਿਆ ਕਿ ਅਚਾਨਕ ਅੱਗ ਉਸਦੇ ਘਰ ਵਿੱਚ ਦਾਖਲ ਹੋ ਗਈ। ਉਸਦੇ ਪਰਿਵਾਰ ਦੇ ਛੇ ਮੈਂਬਰ ਵੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰੋਡ ਕਿਨਾਰੇ ਵਸਦੇ ਸਾਰੇ ਘਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਸੜ ਗਏ ਹਨ। ਅੱਗ ਕਾਰਨ ਸੜਕ ਵੀ ਬੰਦ ਹੋ ਗਈ ਹੈ। ਕਈ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਅੱਗ ਬੁਝਾਉਣ ਲਈ ਲੱਗੀਆਂ ਹੋਈਆਂ ਹਨ ਅਤੇ ਰਾਹਤ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਹਾਲੇ ਤੱਕ ਮੌਤਾਂ ਦੇ ਅੰਕੜਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ, ਪਰ ਹੋਰ deaths ਦੀ ਭੀ ਸ਼ੰਕਾ ਜਤਾਈ ਜਾ ਰਹੀ ਹੈ।

Related Post