Aircraft Crashed In Rajashtan: ਰਾਜਸਥਾਨ ਦੇ ਹਨੂੰਮਾਨਗੜ੍ਹ ਚ ਭਾਰਤੀ ਹਵਾਈ ਫੌਜ ਦਾ ਮਿਗ-21 ਜਹਾਜ਼ ਕ੍ਰੈਸ਼, ਦੇਖੋ ਵੀਡੀਓ
ਹਨੂੰਮਾਨਗੜ੍ਹ 'ਚ ਸੋਮਵਾਰ ਸਵੇਰੇ ਮਿਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਲੜਾਕੂ ਜਹਾਜ਼ ਬਹਿਲੋਲ ਨਗਰ ਇਲਾਕੇ 'ਚ ਇਕ ਘਰ 'ਤੇ ਹਾਦਸਾਗ੍ਰਸਤ ਹੋ ਗਿਆ।
Aircraft crashed in Rajashtan: ਹਨੂੰਮਾਨਗੜ੍ਹ 'ਚ ਸੋਮਵਾਰ ਸਵੇਰੇ ਮਿਗ-21 ਲੜਾਕੂ ਜਹਾਜ਼ ਕ੍ਰੈਸ਼ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲੜਾਕੂ ਜਹਾਜ਼ ਬਹਿਲੋਲ ਨਗਰ ਇਲਾਕੇ 'ਚ ਇਕ ਘਰ 'ਤੇ ਹਾਦਸਾਗ੍ਰਸਤ ਹੋ ਗਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਹਾਦਸੇ 'ਚ ਦੋ ਔਰਤਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਨੇ ਦੱਸਿਆ ਕਿ ਪਾਇਲਟ ਸੁਰੱਖਿਅਤ ਹੈ।ਹਾਦਸੇ ਤੋਂ ਬਾਅਦ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਸੂਤਰਾਂ ਮੁਤਾਬਕ ਮਿਗ ਨੇ ਸੂਰਤਗੜ੍ਹ ਤੋਂ ਉਡਾਣ ਭਰੀ ਸੀ।
ਉੱਥੇ ਹੀ ਦੂਜੇ ਪਾਸੇ ਆਈਏਐਫ ਨੇ ਟਵੀਟ ਕਰ ਕਿਹਾ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਜਹਾਜ਼ ਅੱਜ ਸਵੇਰੇ ਰੁਟੀਨ ਸਿਖਲਾਈ ਉਡਾਣ ਦੌਰਾਨ ਸੂਰਤਗੜ੍ਹ ਨੇੜੇ ਹਾਦਸਾਗ੍ਰਸਤ ਹੋ ਗਿਆ। ਪਾਇਲਟ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਸੁਰੱਖਿਅਤ ਬਾਹਰ ਕੱਢਿਆ ਗਿਆ।ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:Amritsar Bomb blast again: ਮੁੜ ਧਮਾਕੇ ਨਾਲ ਹਿੱਲਿਆ ਅੰਮ੍ਰਿਤਸਰ !