Indian missing in Iran update : ਈਰਾਨ ਚ ਅਗਵਾ ਕੀਤੇ ਗਏ ਤਿੰਨ ਭਾਰਤੀ ਨੌਜਵਾਨਾਂ ਨੂੰ ਤਹਿਰਾਨ ਪੁਲਿਸ ਨੇ ਅਗਵਾਕਾਰਾਂ ਦੇ ਚੁੰਗਲ ਚੋਂ ਛੁਡਾਇਆ, ਜਲਦ ਪਰਤਣਗੇ ਭਾਰਤ

Indian missing in Iran update :ਇਰਾਨ ਵਿੱਚ ਪਿਛਲੇ ਮਹੀਨੇ ਗੁੰਮ ਹੋਏ ਤਿੰਨ ਭਾਰਤੀ ਨਾਗਰਿਕਾਂ ਨੂੰ ਸਹੀ ਸਲਾਮਤ ਬਚਾ ਲਿਆ ਗਿਆ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਭਾਰਤ ਵਿੱਚ ਇਰਾਨੀ ਦੂਤਾਵਾਸ ਵੱਲੋਂ ਦਿੱਤੀ ਗਈ। ਦੂਤਾਵਾਸ ਨੇ ਤੇਹਰਾਨ ਅਧਾਰਤ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਅਗਵਾ ਕੀਤੇ ਗਏ ਤਿੰਨ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਪੁਲਿਸ ਨੇ ਸੁਰੱਖਿਅਤ ਬਚਾ ਲਿਆ ਹੈ

By  Jasleen Kaur June 4th 2025 08:29 AM -- Updated: June 4th 2025 10:36 AM

Indian missing in Iran update :ਇਰਾਨ ਵਿੱਚ ਪਿਛਲੇ ਮਹੀਨੇ ਗੁੰਮ ਹੋਏ ਤਿੰਨ ਭਾਰਤੀ ਨਾਗਰਿਕਾਂ ਨੂੰ ਸਹੀ ਸਲਾਮਤ ਬਚਾ ਲਿਆ ਗਿਆ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਭਾਰਤ ਵਿੱਚ ਇਰਾਨੀ ਦੂਤਾਵਾਸ ਵੱਲੋਂ ਦਿੱਤੀ ਗਈ। ਦੂਤਾਵਾਸ ਨੇ ਤੇਹਰਾਨ ਅਧਾਰਤ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ  ਅਗਵਾ ਕੀਤੇ ਗਏ ਤਿੰਨ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਪੁਲਿਸ ਨੇ ਸੁਰੱਖਿਅਤ ਬਚਾ ਲਿਆ ਹੈ। ਭਾਰਤੀ ਮਿਸ਼ਨ ਈਰਾਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਤਿੰਨਾਂ ਦੇ ਜਲਦੀ ਹੀ ਭਾਰਤ ਵਾਪਸ ਆਉਣ ਦੀ ਉਮੀਦ ਹੈ।

ਇਰਾਨੀ ਦੂਤਾਵਾਸ ਨੇ ਲਿਖਿਆ: "ਗੁੰਮ ਹੋਏ ਤਿੰਨ ਭਾਰਤੀ ਨਾਗਰਿਕਾਂ ਨੂੰ ਤੇਹਰਾਨ ਪੁਲਿਸ ਨੇ ਬਚਾ ਲਿਆ ਹੈ।" ਇਹ ਵੀ ਕਿਹਾ ਗਿਆ ਕਿ ਇਰਾਨੀ ਮੀਡੀਆ ਮੁਤਾਬਕ ਇਹ ਤਿੰਨ ਭਾਰਤੀ ਨੌਜਵਾਨ ਇੱਕ ਪੁਲਿਸ ਆਪਰੇਸ਼ਨ ਦੌਰਾਨ ਮਿਲੇ ਹਨ। ਤੇਹਰਾਨ ਅਧਾਰਤ ਨਿਊਜ਼ ਏਜੰਸੀ ਨੇ ਰਿਪੋਰਟ ਕੀਤਾ ਕਿ ਤਿੰਨ ਭਾਰਤੀ ਨੌਜਵਾਨ ਦੱਖਣੀ ਤੇਹਰਾਨ ਦੇ ਵਾਰਾਮਿਨ ਇਲਾਕੇ 'ਚ ਹੋਈ ਪੁਲਿਸ ਕਾਰਵਾਈ ਦੌਰਾਨ ਹੋਸਟੇਜ ਬਣਾਉਣ ਵਾਲਿਆਂ ਦੇ ਕਬਜ਼ੇ ਤੋਂ ਸਹੀ ਸਲਾਮਤ ਬਚਾਏ ਗਏ।

ਈਰਾਨ ਵਿੱਚ ਭਾਰਤੀ ਦੂਤਾਵਾਸ ਨੂੰ ਪੰਜਾਬ ਤੋਂ ਤਿੰਨ ਨੌਜਵਾਨਾਂ ਦੇ ਅਗਵਾ ਹੋਣ ਬਾਰੇ ਸੂਚਿਤ ਕੀਤਾ ਗਿਆ ਸੀ। ਇਨ੍ਹਾਂ ਪਰਿਵਾਰਾਂ ਵਿੱਚੋਂ ਇੱਕ ਨੇ ਆਰੋਪ ਸੀ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਅਗਵਾ ਕੀਤਾ ਗਿਆ ਅਤੇ ਉਨ੍ਹਾਂ ਤੋਂ ਫਿਰੌਤੀ ਮੰਗੀ ਗਈ ਸੀ। ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਈਰਾਨੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਸੀ ਕਿ ਉਹ ਤਿੰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲੱਭ ਲੈਣ। ਭਾਰਤੀ ਮਿਸ਼ਨ ਨੂੰ ਈਰਾਨ ਤੋਂ ਅਧਿਕਾਰਤ ਚੈਨਲਾਂ ਰਾਹੀਂ ਮਾਮਲੇ ਬਾਰੇ ਸੂਚਿਤ ਕੀਤਾ ਜਾ ਰਿਹਾ ਸੀ।

ਈਰਾਨੀ ਦੂਤਾਵਾਸ ਨੇ ਭਾਰਤੀਆਂ ਨੂੰ ਕੀਤੀ ਸੀ ਅਪੀਲ  

ਇਰਾਨੀ ਦੂਤਾਵਾਸ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਹੋਣਾ ਚਾਹੀਦਾ, ਜੋ ਅਕਸਰ ਝੂਠੇ ਵਾਅਦੇ ਕਰਦੇ ਹਨ ਅਤੇ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਨੌਕਰੀਆਂ ਦਿਵਾਉਣ ਦਾ ਦਾਅਵਾ ਕਰਦੇ ਹਨ।

ਦੱਸ ਦੇਈਏ ਕਿ ਤਿੰਨੋਂ ਨੌਜਵਾਨ ਪੰਜਾਬ ਦੇ ਸੰਗਰੂਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਵਸਨੀਕ ਹਨ। ਆਰੋਪ ਹੈ ਕਿ ਇੱਕ ਗੈਰ-ਕਾਨੂੰਨੀ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਆਸਟ੍ਰੇਲੀਆ ਲਈ ਵਰਕ ਪਰਮਿਟ ਦਿਵਾਉਣ ਦਾ ਵਾਅਦਾ ਕਰਕੇ ਲੁਭਾਇਆ ਅਤੇ ਫਿਰ ਉਨ੍ਹਾਂ ਨੂੰ 'ਡੰਕੀ ਰੂਟ' ਰਾਹੀਂ ਈਰਾਨ ਭੇਜਿਆ, ਜੋ ਕਿ ਗੈਰ-ਕਾਨੂੰਨੀ ਮਨੁੱਖੀ ਤਸਕਰੀ ਲਈ ਜਾਣਿਆ ਜਾਂਦਾ ਹੈ।

Related Post