ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ।

By  Jasmeet Singh April 19th 2023 09:00 PM

ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। 


ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਾ। ਇਥੇ ਪੁੱਜ ਕੇ ਘੋੜਿਆਂ ਦੀਆਂ ਦੌੜਾਂ ਹੋਈਆਂ ਅਤੇ ਨਿਹੰਗ ਸਿੰਘਾਂ ਨੇ ਜੰਗਜੂ ਕਰਤਬ ਦਿਖਾਏ। 


ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਪੁੱਜੇ ਗੱਤਕਾ ਅਖਾੜਿਆਂ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿੱਚ ਗਤਕੇ ਦਾ ਪ੍ਰਦਰਸ਼ਨ ਕੀਤਾ। ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਜੇਤੂ ਰਹੇ ਖਿਡਾਰੀਆਂ ਨੂੰ ਪ੍ਰਮੁੱਖ ਸਖਸ਼ੀਅਤਾਂ ਨੇ ਸਨਮਾਨਿਤ ਕੀਤਾ।


ਇਨ੍ਹਾਂ ਖੇਡਾਂ ਪ੍ਰਤੀ ਦਿੱਲੀ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੇ ਖਾਲਸਾਈ ਖੇਡਾਂ ਦਾ ਅਨੰਦ ਮਾਣਿਆ।

ਸ੍ਰੀ ਹਰਿਮੰਦਰ ਸਾਹਿਬ ਐਂਟਰੀ ਵਿਵਾਦ: ਕੁੜੀ ਨੇ ਕੈਮਰੇ ਸਾਹਮਣੇ ਆ ਮੰਗੀ ਮੁਆਫ਼ੀ, ਸੁਣੋ ਕੀ ਕੁਝ ਕਿਹਾ
ਮੁਹਾਲੀ: ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਪਤ ਦਾਨੀ ਵੱਲੋਂ 20 ਲੱਖ ਦੀ ਮਹਿੰਦਰਾ ਮਰਾਜ਼ੋ ਗੱਡੀ ਭੇਂਟ

Related Post