ਚੰਡੀਗੜ੍ਹ ਪ੍ਰਸ਼ਾਸਨ ਨੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਚੰਡੀਗੜ੍ਹ: ਚੰਡੀਗੜ੍ਹ 'ਚ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੇ ਹੁਕਮਾਂ ਮੁਤਾਬਿਕ ਚੰਡੀਗੜ੍ਹ ’ਚ ਰਾਤ ਦੀ ਸ਼ਿਫਟ 'ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਕੈਬ ਦੀ ਸਹੂਲਤ ਦੇਣਾ ਲਾਜ਼ਮੀ ਹੋਵੇਗਾ।
ਨਾਲ ਹੀ ਕੰਪਨੀਆਂ ਨੂੰ ਆਪਣੇ ਕੈਬ ਡਰਾਈਵਰਾਂ ਅਤੇ ਹੋਰ ਕਰਮਚਾਰੀਆਂ ਦਾ ਪੂਰਾ ਰਿਕਾਰਡ ਰੱਖਣਾ ਹੋਵੇਗਾ। ਇਸ ਸਬੰਧੀ ਪੁਲਿਸ ਕਿਸੇ ਵੀ ਸਮੇਂ ਇਸ ਰਿਕਾਰਡ ਦੀ ਜਾਂਚ ਕਰ ਸਕਦੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਸ਼ਹਿਰ ਵਿੱਚ ਚੱਲ ਰਹੇ ਕਾਲ ਸੈਂਟਰਾਂ, ਕਾਰਪੋਰੇਟ ਹਾਊਸਾਂ, ਮੀਡੀਆ ਹਾਊਸਾਂ ਅਤੇ ਹੋਰ ਕਈ ਕੰਪਨੀਆਂ ਵਿੱਚ ਔਰਤਾਂ ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਦੀਆਂ ਹਨ, ਜਿਨ੍ਹਾਂ ਨੂੰ ਪਿਕ ਐਂਡ ਡਰਾਪ ਲਈ ਕੈਬ ਮੁਹੱਈਆ ਕਰਵਾਈ ਜਾਂਦੀ ਹੈ, ਪਰ ਇਨ੍ਹਾਂ ਕੈਬ ਡਰਾਈਵਰਾਂ ’ਤੇ ਕੰਪਨੀਆਂ ਵੱਲੋਂ ਕੋਈ ਨਜ਼ਰ ਨਹੀਂ ਰੱਖੀ ਜਾਂਦੀ। ਪਰ ਹੁਣ ਮਹਿਲਾ ਸਟਾਫ ਦੀ ਸੁਰੱਖਿਆ ਨੂੰ ਬਣਾਏ ਰੱਖਣ ਦੇ ਲਈ ਇਨ੍ਹਾਂ ਦਾ ਪੂਰਾ ਰਿਕਾਰਡ ਰੱਖਣ ਦੀ ਲੋੜ ਹੈ।
ਉਨ੍ਹਾਂ ਕੰਪਨੀਆਂ ਨੂੰ ਹਦਾਇਤ ਕੀਤੀ ਹੈ ਕਿ ਸੁਰੱਖਿਆ ਅਤੇ ਠੇਕਾ ਸਟਾਫ਼ ਲਾਇਸੰਸਸ਼ੁਦਾ ਏਜੰਸੀ ਤੋਂ ਹੀ ਨਿਯੁਕਤ ਕੀਤਾ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਮਹਿਲਾ ਕਰਮਚਾਰੀ ਰਾਤ ਸਮੇਂ ਕੈਬ ਡਰਾਈਵਰ ਨਾਲ ਇਕੱਲੇ ਸਫ਼ਰ ਨਾ ਕਰਨ।
ਉਨ੍ਹਾਂ ਦੇ ਨਾਲ ਸੁਰੱਖਿਆ ਗਾਰਡ ਜਾਂ ਪੁਰਸ਼ ਸਟਾਫ ਵੀ ਭੇਜਿਆ ਜਾਵੇ। ਕੈਬ ਦਾ ਰੂਟ ਵੀ ਅਜਿਹਾ ਬਣਾਇਆ ਜਾਣਾ ਚਾਹੀਦਾ ਹੈ ਤਾਂਕਿ ਮਹਿਲਾ ਸਟਾਫ ਨੂੰ ਸਭ ਤੋਂ ਪਹਿਲਾਂ ਪਿੱਕ ਅਤੇ ਸਭ ਤੋਂ ਪਹਿਲਾਂ ਡਰਾਪ ਕੀਤਾ ਜਾਵੇ।
ਇਹ ਵੀ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੋਲ ਪਲਾਜ਼ੇ ਪਰਚੀ ਮੁਕਤ