ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸ਼ਹਿਰ ਚ 6 ਮੁਹੱਲਾ ਕਲੀਨਿਕ ਦੀ ਸ਼ੁਰੂਆਤ
ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਤੇ ਦਾਅਵੇ ਮੁਤਾਬਿਕ ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਇਕ ਵਾਰ ਫੇਰ ਆਮ ਆਦਮੀ ਕਲੀਨਿਕਾ ਦੀ ਸ਼ੁਰੂਆਤ ਕੀਤੀ ਹੈ। ਅੱਜ ਇਥੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 6 ਆਮ ਆਦਮੀ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ।
ਪਟਿਆਲਾ, 27 ਜਨਵਰੀ: ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਤੇ ਦਾਅਵੇ ਮੁਤਾਬਿਕ ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਇਕ ਵਾਰ ਫੇਰ ਆਮ ਆਦਮੀ ਕਲੀਨਿਕਾ ਦੀ ਸ਼ੁਰੂਆਤ ਕੀਤੀ ਹੈ। ਅੱਜ ਇਥੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 6 ਆਮ ਆਦਮੀ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ।
ਇਨ੍ਹਾਂ ਵਿਚ ਮਥੁਰਾ ਕਲੋਨੀ, ਰਾਜਪੁਰਾ ਕਲੋਨੀ, ਸਨੋਰੀ ਅੱਡਾ, ਗੁੜ ਮੰਡੀ, ਦਾਰੂ ਕੁਟੀਆ ਅਤੇ ਬੰਡੁਗਰ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪੂਰੇ ਪੰਜਾਬ 'ਚ ਅੱਜ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਜਦਕਿ ਇਸ ਤੋਂ ਪਹਿਲਾਂ 15 ਅਗਸਤ 2022 ਨੂੰ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ, ਜਿਨ੍ਹਾਂ ਦੀ ਹੁਣ ਪੰਜਾਬ ਭਰ ਵਿਚ ਗਿਣਤੀ ਵੱਧ ਕੇ 500 ਹੋ ਗਈ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਕੇ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਹੁਣ ਤੱਕ ਲੱਖਾਂ ਲੋਕ ਇਨ੍ਹਾਂ ਕਲੀਨਿਕਾ ਤੋਂ ਲਾਭ ਲੈ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਅਜੀਤਪਾਲ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਕਾਲਤ ਕੀਤੀ ਹੈ। ਇਸ ਲਈ ਹੁਣ ਆਪ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਹੈ ਤਹਿਤ ਆਪਣੇ ਵਾਅਦੇ ਪੂਰੇ ਕਰ ਰਹੀ ਹੈ।
ਇਸ ਮੌਕੇ ਸਿਵਲ ਸਰਜਨ ਡਾ ਦਲਬੀਰ ਕੌਰ, ਐਸ ਐਮ ਓ ਡਾ ਕੁਸ਼ਲਦੀਪ ਗਿੱਲ, ਜੁਇੰਟ ਕਮਿਸਨਰ ਨਮਨ ਮੜਕਣ, ਨਾਇਬ ਤਹਿਸੀਲਦਾਰ ਪਵਨਦੀਪ, ਐਕਸੀਅਨ ਪਿਊਸ ਅਗਰਵਾਲ ਅਤੇ ਐਸ ਡੀ ਓ ਸਤਨਾਮ ਸਿੰਘ ਵੀ ਮੌਜੂਦ ਸਨ।