Mohali ‘ਚ ਦਰਦਨਾਕ ਹਾਦਸਾ: ਜੇਸੀਬੀ ਹੇਠਾਂ ਆਇਆ 2 ਸਾਲਾ ਮਾਸੂਮ, ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਦੱਸਿਆ ਜਾ ਰਿਹਾ ਹੈ ਕਿ JCB ਦਾ ਟਾਇਰ ਬੱਚੇ ਦੇ ਸਿਰ ਉੱਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Mohali news: ਮੁਹਾਲੀ ਦੇ ਨਯਾਗਾਓਂ ਦੇ ਸਿੰਘਾ ਦੇਵੀ ਇਲਾਕੇ ਵਿੱਚ ਕੱਲ੍ਹ ਸ਼ਾਮ ਇਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਦੋ ਸਾਲ ਦਾ ਮਾਸੂਮ ਬੱਚਾ ਜੇਸੀਬੀ ਮਸ਼ੀਨ (JCB machine) ਦੀ ਲਪੇਟ ਵਿੱਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ JCB ਦਾ ਟਾਇਰ ਬੱਚੇ ਦੇ ਸਿਰ ਉੱਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗ਼ਮ ਦਾ ਮਾਹੌਲ ਬਣ ਗਿਆ।
ਮਾਸੂਮ ਬੱਚੇ ਦੀ ਮੌਤ ਨਾਲ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਉਹ ਸਦਮੇ ਵਿੱਚ ਹੈ। ਦੂਜੇ ਪਾਸੇ ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਰਹਿਣ ਵਾਲੇ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਨਯਾਗਾਓਂ ਪੁਲਿਸ ਥਾਣੇ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ। ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਖਰੜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਫਿਲਹਾਲ ਪੁਲਿਸ ਵੱਲੋਂ ਹੋਰ ਜਾਂਚ ਜਾਰੀ ਹੈ।