ਸਮਾਜ ਸੇਵੀ ਸੰਸਥਾ ਨੇ ਮਨਾਈ 37 ਨਵ ਜੰਮੀਆਂ ਧੀਆਂ ਦੀ ਲੋਹੜੀ
ਸਮਾਜ ਸੇਵੀ ਸੰਸਥਾ ਵੱਲੋਂ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਖੇ ਪੂਰੇ ਪਿੰਡ 'ਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ।
ਵਿੱਕੀ ਅਰੋੜਾ (ਹੁਸ਼ਿਆਰਪੁਰ, 12 ਜਨਵਰੀ): ਸਮਾਜ ਸੇਵੀ ਸੰਸਥਾ ਵੱਲੋਂ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਖੇ ਪੂਰੇ ਪਿੰਡ 'ਚ ਧੀਆਂ ਦੀ ਲੋਹੜੀ ਮਨਾਈ ਗਈ। ਦੱਸ ਦਈਏ ਕਿ ਇਲਾਕੇ ਦੀ ਨਾਮੀ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਬ੍ਰਾਂਚ ਪੋਸੀ ਅਤੇ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਨਵਾਂਸ਼ਹਿਰ ਵੱਲੋਂ 37 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਸਮਾਜ ਨੂੰ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਸੰਸਥਾ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀਆਂ ਧੀਆਂ ਹਰ ਇੱਕ ਫੀਲਡ ਦੇ ਮੱਲ੍ਹਾਂ ਮਾਰਕੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕਰ ਰਹੀਆਂ ਹਨ। ਜਿਸ ਕਾਰਨ ਧੀਆਂ ਨੂੰ ਵੀ ਮੁੰਡਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ।
ਇਸ ਮੌਕੇ ਸਮਾਗਮ ਵਿਚ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਉਪ ਚੇਅਰਮੈਨ ਸੰਦੀਪ ਗੌੜ ਪੋਸੀ, ਪ੍ਰਧਾਨ ਪਰਵਿੰਦਰ ਸਿੰਘ ਰਾਣਾ ਅਤੇ ਹੋਰ ਮੈਂਬਰਾਂ ਦੀ ਅਣਥੱਕ ਮਿਹਨਤ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਨਿਮਿਸ਼ਾ ਮਹਿਤਾ ਬੀਜੇਪੀ ਆਗੂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਲਈ ਸੰਸਥਾ ਦੀ ਹੌਸਲਾ ਅਫਜਾਈ ਕੀਤੀ।
ਇਹ ਵੀ ਪੜ੍ਹੋ: ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ