Operation Amritpal: ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਹੁਸ਼ਿਆਰਪੁਰ ਪੁਲਿਸ ਵੱਲੋਂ NRI ਗ੍ਰਿਫਤਾਰ !

ਹੁਸ਼ਿਆਰਪੁਰ ਪੁਲਿਸ ਨੇ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨਆਰਆਈ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

By  Aarti April 9th 2023 02:12 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 9 ਅਪ੍ਰੈਲ): ਅੰਮ੍ਰਿਤਪਾਲ ਸਿੰਘ ਦੇ 28 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਮਰਨਾਈਆ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਹੁਸ਼ਿਆਰਪੁਰ ਪੁਲਿਸ ਨੇ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨਆਰਆਈ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ,ਹਾਲਾਂਕਿ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ।

ਪੁਲਿਸ ਸੂਤਰਾਂ ਮੁਤਾਬਿਕ ਇਸ ਵਿਅਕਤੀ ਦਾ ਸਬੰਧ ਅੰਮ੍ਰਿਤਪਾਲ ਸਿੰਘ ਦੇ ਹੁਸ਼ਿਆਰਪੁਰ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਦੇ ਸਮੇਂ ਨਾਲ ਜੋੜਿਆ ਜਾ ਰਿਹਾ ਹੈ, ਪਿੰਡ ਮਰਨਾਈਆ ਤੋਂ ਫ਼ਰਾਰ ਹੋਣ ਉਪਰੰਤ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਇਹ ਪਹਿਲੀ ਗ੍ਰਿਫਤਾਰ ਕੀਤੀ ਗਈ। 

ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੋਇਆ ਹੈ ਅਤੇ ਪੁਲਿਸ ਦੇ ਹੱਥ ਅੰਮ੍ਰਿਤਪਾਲ ਸਿੰਘ ਸਬੰਧੀ ਅਹਿਮ ਸੁਰਾਗ ਲੱਗੇ ਹਨ, ਆਉਣ ਵਾਲੇ ਦਿਨਾਂ ਦੌਰਾਨ ਪੁਲਿਸ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਸਾਰਾ ਮਾਮਲਾ ਜਗਤਪੁਰ ਜੱਟਾਂ ਪਿੰਡ ਵਿੱਚ ਹੋਏ ਇੱਕ ਭੋਗ ਦੇ ਸਮਾਗਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਜਿਹੜੇ ਵੀ ਵਿਅਕਤੀ ਉਸ ਸਮਾਗਮ ਵਿੱਚ ਸ਼ਾਮਲ ਹੋਏ ਸਨ, ਪੁਲਿਸ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। 

ਕਾਬਿਲੇਗੌਰ ਹੈ ਕਿ 28 ਮਾਰਚ ਸ਼ਾਮ 8 ਵਜੇ ਦੇ ਕਰੀਬ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਪਿੰਡ ਮਰਨਾਈਆ ਤੋਂ ਫ਼ਰਾਰ ਹੋ ਗਏ ਸਨ ਅਤੇ ਪੁਲਿਸ ਉਸੇ ਦਿਨ ਤੋਂ ਲਗਾਤਾਰ ਜਿੱਥੇ ਇਲਾਕੇ ਦੀ ਛਾਣਬੀਣ ਕਰ ਰਹੀ ਹੈ। ਉੱਥੇ ਹੀ ਸੀਸੀਟੀਵੀ ਕੈਮਰਿਆਂ ਦੀ ਘੋਖ-ਪੜਤਾਲ ਵੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ,ਜਸਵਿੰਦਰ ਸਿੰਘ ਦੀ ਗ੍ਰਿਫਤਾਰੀ ਉਸ 19 ਨੰਬਰ ਐਫਆਈਆਰ ਵਿੱਚ ਪਾਈ ਗਈ ਹੈ ਜਿਹੜੀ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ਦੇ ਸਬੰਧ ਵਿੱਚ ਥਾਣਾ ਮੇਹਟੀਆਣਾ ਵਿੱਚ ਦਰਜ ਕੀਤੀ ਗਈ ਸੀ। 

ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਪਾਂਗਲੀ ਪਿਛਲੇ ਕਈ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ ਅਤੇ 17 ਅਪ੍ਰੈਲ ਨੂੰ ਉਸ ਨੇ ਵਾਪਿਸ ਚਲੇ ਜਾਣਾ ਸੀ।

ਇਹ ਵੀ ਪੜ੍ਹੋ: Coronavirus Case Update: ਭਾਰਤ ’ਚ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਆਏ ਸਾਹਮਣੇ

Related Post