Prakash Singh Badal Political Journey: ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਫਰ ਦੀਆਂ ਕੁਝ ਅਣਦੇਖੀਆਂ ਤਸਵੀਰਾਂ, ਦੇਖੋ

ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਨੇ 95 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।

By  Aarti April 26th 2023 12:34 PM

Prakash Singh Badal Political Journey: ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਨੇ 95 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। 27 ਮਾਰਚ 1970 ਨੂੰ ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦੀ ਉਮਰ 43 ਸਾਲ ਸੀ।


ਉਨ੍ਹਾਂ ਕੋਲ ਸਭ ਤੋਂ ਵੱਧ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਰਿਕਾਰਡ ਵੀ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਨੇ ਕਦੋਂ-ਕਦੋਂ ਸਹੁੰ ਚੁੱਕੀ ਅਤੇ ਉਨ੍ਹਾਂ ਦੇ ਸਿਆਸੀ ਕਰੀਅਰ ’ਤੇ ਇਕ ਵਾਰ ਝਾਂਤ ਵੀ ਮਾਰਦੇ ਹਾਂ। 

ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਿਰਫ 20 ਸਾਲ ਦੀ ਉਮਰ ਵਿੱਚ 1947 ਵਿੱਚ ਸਰਪੰਚ ਦੀ ਚੋਣ ਜਿੱਤ ਕੇ ਪਹਿਲੀ ਵਾਰ ਰਾਜਨੀਤੀ ਵਿੱਚ ਕਦਮ ਰੱਖਿਆ ਅਤੇ ਉਹ 1957 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ। ਇਸ ਤੋਂ ਇਲਾਵਾ ਸਾਲ 1969 ਵਿੱਚ ਪ੍ਰਕਾਸ਼ ਸਿੰਘ ਬਾਦਲ ਮੁੜ ਵਿਧਾਨ ਸਭਾ ਲਈ ਚੁਣੇ ਗਏ ਅਤੇ ਗੁਰਨਾਮ ਸਿੰਘ ਦੀ ਸਰਕਾਰ ਵਿੱਚ, ਉਨ੍ਹਾਂ ਨੂੰ ਭਾਈਚਾਰਕ ਵਿਕਾਸ, ਪੰਚਾਇਤੀ ਰਾਜ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲੇ ਦਾ ਚਾਰਜ ਦਿੱਤਾ ਗਿਆ।


ਹਾਲਾਂਕਿ 1977 ਵਿੱਚ ਕੇਂਦਰ ਵਿੱਚ ਮੋਰਾਰਜੀ ਦੇਸਾਈ ਦੀ ਸਰਕਾਰ ਵਿੱਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੀ ਰਹੇ।

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਰਿਕਾਰਡ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 ਵਿੱਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਿਸ ਤੋਂ ਬਾਅਦ ਉਹ 1977 ਵਿੱਚ ਸੂਬੇ ਦੇ 19ਵੇਂ ਮੁੱਖ ਮੰਤਰੀ ਬਣੇ ਸਨ। 


1996 ਵਿੱਚ, ਭਾਜਪਾ ਅਤੇ ਅਕਾਲੀ ਦਲ ਨੇੜੇ ਆਏ ਅਤੇ ਪਹਿਲੀ ਵਾਰ ਗਠਜੋੜ ਕਰਕੇ 1997 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਇਸ ਦਾ ਸਿਆਸੀ ਲਾਹਾ ਦੋਵਾਂ ਪਾਰਟੀਆਂ ਨੂੰ ਮਿਲਿਆ। ਭਾਜਪਾ ਨੂੰ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਵਧਾਉਣ ਲਈ ਜ਼ਮੀਨ ਮਿਲੀ ਤਾਂ ਸੱਤਾ ਦੀ ਕਮਾਨ ਬਾਦਲ ਨੂੰ ਮਿਲ ਗਈ।


1997 ਵਿੱਚ ਬਾਦਲ ਨੇ ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਨੇ 2007 ਵਿੱਚ ਚੌਥੀ ਵਾਰ ਅਤੇ 2012 ਵਿੱਚ ਪੰਜਵੀਂ ਵਾਰ ਅਹੁਦਾ ਸੰਭਾਲਿਆ।

ਇਹ ਵੀ ਪੜ੍ਹੋ: Parkash singh badal Death: ਅਕਾਲੀ ਸਿਆਸਤ ਦੇ ਇੱਕ ਹੋਰ ਯੋਧੇ ਦਾ ਹੋਇਆ ਅੰਤ- ਗਿਆਨੀ ਹਰਪ੍ਰੀਤ ਸਿੰਘ

Related Post