Harpreet Singh Giani: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖ਼ਤਮ !

ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ 'ਵਾਰਿਸ਼ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਦੇ ਮੌਕੇ 'ਤੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ।

By  Ramandeep Kaur April 6th 2023 01:35 PM -- Updated: April 6th 2023 03:02 PM

Harpreet Singh Giani: ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ 'ਵਾਰਿਸ਼ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਦੇ ਮੌਕੇ 'ਤੇ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪ੍ਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖ਼ਤਮ ਹੋ ਗਈ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪ੍ਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ 'ਚ ਵੱਡੇ ਪੱਧਰ 'ਤੇ ਹਾਜ਼ਰੀ ਲਗਵਾਉਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 7 ਅਪ੍ਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

ਮੀਡੀਆ ਰਿਪੋਰਟ ਅਨੁਸਾਰ ਜਥੇਦਾਰ ਨੇ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਜਿਹੜੇ ਪੱਤਰਕਾਰਾਂ ਤੇ ਚੈਨਲਾਂ ਨੇ ਨਿਰਦੋਸ਼ ਸਿੱਖਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ, ਪੰਜਾਬ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਕਾਰਵਾਈ ਕਰਕੇ ਬੰਦ ਕਰ ਦਿੱਤੀ ਹੈ। ਇਸੇ ਲਈ ਹੁਣ ਮੀਟਿੰਗ ਵਿੱਚ ਕੌਮੀ ਹਿੱਤਾਂ ਦੀ ਪਹਿਰੇਦਾਰੀ ਵਾਸਤੇ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Weather Update: ਕਿਸਾਨਾਂ ਲਈ ਖੁਸਖ਼ਬਰੀ! ਮੌਸਮ ਵਿਭਾਗ ਦੀ ਭਵਿੱਖਬਾਣੀ

Related Post