ਸੈਲਫੀ ਤੋਂ ਇਨਕਾਰ ਕਰਨਾ ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਨੂੰ ਪਿਆ ਭਾਰੀ
ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ 'ਤੇ ਮੁੰਬਈ 'ਚ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰ ਗਣੀਮਤ ਇਹ ਹੈ ਕਿ ਉਹ ਪੂਰੀ ਤਰ੍ਹਾਂ ਨਾਲ ਠੀਕ ਹਨ।
Prithvi Shaw Attacked in Mumbai: ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ 'ਤੇ ਮੁੰਬਈ 'ਚ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰ ਗਣੀਮਤ ਇਹ ਹੈ ਕਿ ਉਹ ਪੂਰੀ ਤਰ੍ਹਾਂ ਨਾਲ ਠੀਕ ਹਨ। ਮਿਲੀ ਜਾਣਕਾਰੀ ਮੁਤਾਬਿਕ ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਆਪਣੇ ਦੋਸਤ ਦੇ ਨਾਲ ਕਾਰ 'ਚ ਜਾ ਰਹੇ ਸੀ ਇਸ ਸਮੇਂ ਹੀ ਉਨ੍ਹਾਂ ਤੇ ਹਮਲਾ ਹੋਇਆ ਸੀ। ਫਿਲਹਾਲ ਪੁਲਿਸ ਨੇ 8 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।
ਦੱਸ ਦਈਏ ਕਿ ਪ੍ਰਿਥਵੀ ਸ਼ਾਅ ਅਤੇ ਉਨ੍ਹਾਂ ਦੇ ਦੋਸਤ ਮੁੰਬਈ ਵਿੱਚ ਇੱਕ ਕਾਰ ਵਿੱਚ ਬੈਠੇ ਸਨ। ਇਸ ਦੇ ਨਾਲ ਹੀ ਕੁਝ ਲੋਕ ਉਨ੍ਹਾਂ ਨਾਲ ਸੈਲਫੀ ਵੀ ਕਲਿੱਕ ਕਰਵਾਉਣਾ ਚਾਹੁੰਦੇ ਸੀ। ਪਰ ਪ੍ਰਿਥਵੀ ਸ਼ਾਅ ਨੇ ਸੈਲਫੀ ਲਈ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਉਕਤ ਲੋਕਾਂ ਨੇ ਉਨ੍ਹਾਂ ਦੀ ਕਾਰ ’ਤੇ ਹਮਲਾ ਕਰ ਦਿੱਤਾ।
ਦੱਸ ਦਈਏ ਕਿ ਪ੍ਰਿਥਵੀ ਸ਼ਾਅ ਭਾਰਤੀ ਕ੍ਰਿਕਟ ਟੀਮ ਵਿੱਚ ਰੈਗੂਲਰ ਨਹੀਂ ਹਨ ਪਰ ਦੇਸ਼ ਦੇ ਸਭ ਤੋਂ ਮਸ਼ਹੂਰ ਖਿਡਾਰੀਆਂ ਵਿੱਚੋਂ ਇੱਕ ਹੈ। ਸਾਲ 2013 ਚ ਉਨ੍ਹਾਂ ਦੀ ਤੁਲਨਾ ਸਚਿਨ ਤੇਂਦੁਲਕਰ ਨਾਲ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਨੇ ਮਾਮਲੇ ਤੋਂ ਬਾਅਦ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ (143, 148, 149, 384, 437, 504, 506) ਦੇ ਤਹਿਤ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਮੁਹਾਲੀ ’ਚ ਤੀਜਾ ਕੇਸਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ 19 ਦਾ ਅੱਜ ਤੋਂ ਆਗਾਜ਼