ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ NSA ਤਹਿਤ ਡਿਬਰੂਗੜ੍ਹ ਜੇਲ ਚ ਬੰਦ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਟੀਸ਼ਨ ਕੀਤੀ ਖਾਰਜ

By  Amritpal Singh November 21st 2023 01:10 PM -- Updated: November 21st 2023 01:30 PM

Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ NSA ਤਹਿਤ ਡਿਬਰੂਗੜ੍ਹ ਜੇਲ 'ਚ ਬੰਦ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਲਜੀਤ ਕਲਸੀ ਨੇ ਕਿਹਾ ਸੀ ਕਿ ਉਸ ਨੂੰ ਅੰਮ੍ਰਿਤਪਾਲ ਸਿੰਘ ਅਤੇ ਹੋਰਾਂ ਸਮੇਤ ਐਨ.ਐਸ.ਏ. ਨਾਲ ਸਬੰਧਤ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ, ਜਦੋਂਕਿ 23 ਫਰਵਰੀ ਨੂੰ ਅਜਨਾਲਾ ਥਾਣੇ ਵਿੱਚ ਹੋਏ ਹਮਲੇ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਦਰਜ ਐਫਆਈਆਰ ਵਿੱਚ ਵੀ ਉਸ ਦਾ ਨਾਂ ਦਰਜ ਹੈ। 


ਹੇਠਲੀ ਅਦਾਲਤ ਵਿਚ ਚੱਲ ਰਹੇ ਇਸ ਕੇਸ ਵਿਚ ਉਸ ਨੂੰ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਉਸ ਨੂੰ ਇਸ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਲਈ ਉਸ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ ਪੇਸ਼ ਕੀਤਾ ਜਾਵੇ ਤਾਂ ਜੋ ਉਸ ਵਿਰੁੱਧ ਦਰਜ ਕੇਸਾਂ ਦੀ ਸੁਣਵਾਈ ਕੀਤੀ ਜਾ ਸਕੇ।


ਪੰਜਾਬ ਸਰਕਾਰ ਨੇ ਕਿਹਾ ਕਿ ਮੁਲਜ਼ਮ ਗੰਭੀਰ ਕੇਸ ਵਿੱਚ ਹੈ ਅਤੇ ਫਿਲਹਾਲ ਕਿਸੇ ਹੋਰ ਕੇਸ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ।


ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਕਲਸੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਉਹ ਇਸ ਪਟੀਸ਼ਨ 'ਤੇ 15 ਦਿਨਾਂ ਦੇ ਅੰਦਰ ਆਪਣਾ ਵਿਸਥਾਰਤ ਹੁਕਮ ਦੇਵੇਗੀ।

Related Post