Punjab Government SAP Hike: ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਇਆ
Punjab Sugarcane Price Hike: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿੱਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ 'ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11ਰੁਪਏ ਕੀਮਤ ਵਿਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸਗਨ ਕੀਤਾ ਜਾਂਦਾ ਹੈ… ਆਉਣ ਵਾਲੇ ਦਿਨਾਂ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖਬਰੀਆਂ ਮਿਲਣਗੀਆਂ…ਤੁਹਾਡਾ ਪੈਸਾ ਤੁਹਾਡੇ ਨਾਮ…'
ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਗੰਨਾ ਕਾਸ਼ਤਕਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਧਰਨਾ ਲਾ ਕੇ ਸਰਕਾਰ ਤੋਂ ਕੁਝ ਮੰਗਾਂ ਮੰਗੀਆਂ ਗਈਆਂ ਸਨ, ਜਿਨ੍ਹਾਂ ਵਿਚੋਂ ਇੱਕ ਗੰਨੇ ਦੇ ਰੇਟ ਵਿਚ ਵਾਧਾ ਕਰਨਾ ਸੀ। ਉਦੋਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਗੰਨੇ ਦੇ ਰੇਟ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।