ਰਾਜਪਾਲ ਅਤੇ ਐਸ.ਸੀ./ਐਸ.ਟੀ. ਕਮਿਸ਼ਨ ਦੇ ਜਵਾਬਤਲਬੀ ਤੋਂ ਬਾਅਦ ਐਕਸ਼ਨ 'ਚ ਪੰਜਾਬ ਸਰਕਾਰ

ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਿਵਾਦਤ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।

By  Jasmeet Singh May 8th 2023 06:12 PM

ਚੰਡੀਗੜ੍ਹ: ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਿਵਾਦਤ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਐਸ.ਸੀ./ਐਸ.ਟੀ. ਕਮਿਸ਼ਨ, ਭਾਰਤ ਸਰਕਾਰ ਦੇ ਦਬਾਅ ਦਰਮਿਆਨ ਹਰਕਤ ਵਿੱਚ ਆਉਣਾ ਪਿਆ। 

ਐਸ.ਸੀ./ਐਸ.ਟੀ. ਕਮਿਸ਼ਨ ਨੇ ਪਹਿਲਾਂ ਹੀ ਪਿਛਲੇ ਸ਼ੁੱਕਰਵਾਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਤਿੰਨ ਕੰਮਕਾਜੀ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੂੰ ਗਠਿਤ ਐਸ.ਆਈ.ਟੀ ਦਾ ਮੁਖੀ ਐਲਾਨ ਦਿੱਤਾ ਹੈ। ਜਦਕਿ ਐਸ.ਐਸ.ਪੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਅਤੇ ਐਸ.ਐਸ.ਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਇਸ ਟੀਮ ਦੇ ਮੈਂਬਰ ਹੋਣਗੇ। 


ਇਹ ਟੀਮ ਵਿਵਾਦਤ ਅਸ਼ਲੀਲ ਵੀਡੀਓ ਅਤੇ ਪੀੜਤ ਵੱਲੋਂ ਦਿੱਤੀ ਗਈ ਸ਼ਿਕਾਇਤ ਦੋਵਾਂ ਦੀ ਜਾਂਚ ਕਰੇਗੀ। ਇਸ ਤੋਂ ਇਲਾਵਾ ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੂੰ ਵੀ ਪੀੜਤ ਨੌਜਵਾਨ ਨੂੰ ਸੁਰੱਖਿਆ ਦੇਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕਥਿਤ ਜਿਨਸੀ ਸ਼ੋਸ਼ਣ ਦੀ ਵਿਵਾਦਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸੀ, ਤਾਂ ਜੋ ਉਹ ਕਾਰਵਾਈ ਕਰ ਸਕਣ। ਪ੍ਰਾਪਤ ਜਾਣਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹਨ।


ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਹੈ, ਪਰ ਇਸ ਨੂੰ ਸਮਾਂਬੱਧ ਨਹੀਂ ਕੀਤਾ ਗਿਆ। ਪਰ ਟੀਮ ਨੂੰ ਐਸ.ਸੀ./ਐਸ.ਟੀ. ਕਮਿਸ਼ਨ ਦੀ ਸਹਾਇਤਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਨਾਲ ਹੀ ਪੀੜਤ ਨਾਲ ਜਲਦੀ ਸੰਪਰਕ ਕਰਨ ਦੇ ਆਦੇਸ਼ ਦਿੱਤੇ ਹਨ।

ਜਲੰਧਰ ਲੋਕਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੋਟਾਂ ਪੈਣ ਤੱਕ ਮੀਡੀਆ ਨੂੰ ਜਾਰੀ ਹੋਏ ਇਹ ਸਖ਼ਤ ਹੁਕਮ

ਭਾਰਤੀ ਹਵਾਈ ਸੈਨਾ ਦਾ ਪਹਿਲਾ ਵਿਰਾਸਤੀ ਅਜਾਇਬ ਕੇਂਦਰ; ਫਲਾਈਟ ਸਿਮੂਲੇਟਰ ਰਾਹੀਂ ਮਿਲੇਗਾ ਅਸਲ ਲੜਾਕੂ ਜਹਾਜ਼ ਨੂੰ ਉਡਾਉਣ ਵਰਗਾ ਅਨੁਭਵ

Related Post