Amritpal Singh: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਤਲਵੰਡੀ ਸਾਬੋ ਅੰਦਰ ਵੀ ਪੁਲਿਸ ਦੀ ਚੌਕਸੀ

ਪੰਜਾਬ ਅੰਦਰ ਜਿੱਥੇ ਇਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਚ ਅਭਿਐਨ ਚਲਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਇਤਿਹਾਸਕ ਨਗਰ ਤਲਵੰਡੀ ਸਾਬੋ ਅੰਦਰ ਵੀ ਪੁਲਿਸ ਦੀ ਚੌਕਸੀ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਵੱਲੋਂ ਤਲਵੰਡੀ ਸਾਬੋ ਵਿਖੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਦੀ ਅਗਵਾਈ 'ਚ ਪੁਲਿਸ ਵੱਲੋਂ ਵੱਖ-ਵੱਖ ਚੌਂਕਾਂ 'ਚ ਨਾਕੇਬੰਦੀ ਕਰਕੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

By  Ramandeep Kaur March 19th 2023 12:23 PM

ਬਠਿੰਡਾ: ਪੰਜਾਬ ਅੰਦਰ ਜਿੱਥੇ ਇਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਚ ਅਭਿਐਨ ਚਲਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਇਤਿਹਾਸਕ ਨਗਰ ਤਲਵੰਡੀ ਸਾਬੋ ਅੰਦਰ ਵੀ ਪੁਲਿਸ ਦੀ ਚੌਕਸੀ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਵੱਲੋਂ ਤਲਵੰਡੀ ਸਾਬੋ ਵਿਖੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਦੀ ਅਗਵਾਈ 'ਚ ਪੁਲਿਸ ਵੱਲੋਂ ਵੱਖ-ਵੱਖ ਚੌਂਕਾਂ 'ਚ ਨਾਕੇਬੰਦੀ ਕਰਕੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਡੀਐਸਪੀ ਬੂਟਾ ਸਿੰਘ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਸੜਕ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ 16 ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਥਾਨਕ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Internet suspended: ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

Related Post