Rahul Gandhi: ਲੋਕ ਸਭਾ ਦੀ ਮੈਂਬਰਸ਼ਿਪ ਜਾਣ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੂੰ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ
ਮੋਦੀ ਸਰਨੇਮ ਨੂੰ ਲੈ ਕੇ ਮਾਣਹਾਨੀ ਕੇਸ 'ਚ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਦਿੱਲੀ ਦਾ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ। ਇਸ ਦੇ ਲਈ ਲੋਕ ਸਭਾ ਹਾਊਸਿੰਗ ਕਮੇਟੀ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ।
ਨਵੀਂ ਦਿੱਲੀ: ਮੋਦੀ ਸਰਨੇਮ ਨੂੰ ਲੈ ਕੇ ਮਾਣਹਾਨੀ ਕੇਸ 'ਚ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਦਿੱਲੀ ਦਾ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ। ਇਸ ਦੇ ਲਈ ਲੋਕ ਸਭਾ ਹਾਊਸਿੰਗ ਕਮੇਟੀ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਕਮੇਟੀ ਨੇ 22 ਅਪ੍ਰੈਲ ਤੱਕ 12 ਤੁਗਲਕ ਰੋਡ ਦਾ ਸਰਕਾਰੀ ਬੰਗਲਾ ਖਾਲੀ ਕਰਨ ਦਾ ਆਦੇਸ਼ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਪਿਛਲੇ ਹਫ਼ਤੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਆਯੋਗ ਠਹਿਰਾਏ ਜਾਣ ਦੇ ਮੱਦੇਨਜ਼ਰ ਲੋਕ ਸਭਾ ਦੀ ਰਿਹਾਇਸ਼ ਸਬੰਧੀ ਸਮਿਤੀ ਨੇ ਕਾਂਗਰਸੀ ਆਗੂ ਨੂੰ 12 ਤੁਗਲਕ ਲੇਨ ਸਥਿਤ ਸਰਕਾਰੀ ਬੰਗਲਾ ਖ਼ਾਲੀ ਕਰਨ ਲਈ ਨੋਟਿਸ ਭੇਜਿਆ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਇਕ ਅਦਾਲਤ ਵੱਲੋਂ ਸਾਲ 2019 ਦੇ ਮਾਣਹਾਨੀ ਦੇ ਇਕ ਮਾਮਲੇ 'ਚ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਆਯੋਗ ਠਹਿਰਾਇਆ ਗਿਆ ਸੀ। ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ।
ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਯੋਗ ਠਹਿਰਾਏ ਗਏ ਮੈਂਬਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਮ ਹੋਣ ਤੋਂ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨਾ ਪੈਂਦਾ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਰਾਹੁਲ ਗਾਂਧੀ ਇਸ ਸਮੇਂ ਨੂੰ ਵਧਾਉਣ ਲਈ ਰਿਹਾਇਸ਼ ਸਬੰਧੀ ਸਮਿਤੀ ਨੂੰ ਬੇਨਤੀ ਕਰ ਸਕਦੇ ਹਨ। ਰਾਹੁਲ ਨੂੰ ਅਯੋਗ ਠਹਿਰਾਏ ਜਾਣ ਸਬੰਧੀ ਲੋਕਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਕਾਪੀ ਨੂੰ ਐੱਨ.ਡੀ.ਐੱਮ.ਸੀ. ਅਸਟੇਟ ਡਾਇਰੈਕਟੋਰੇਟ ਜਨਰਲ ਸਮੇਤ ਵੱਖ-ਵੱਖ ਵਿਭਾਗਾਂ ਨੂੰ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ 31 ਮਾਰਚ ਨੂੰ