RBI ਨੇ ਰੈਪੋ ਦਰ ਚ 0.25% ਦਾ ਕੀਤਾ ਵਾਧਾ, ਮਹਿੰਗੀ ਹੋ ਜਾਵੇਗੀ EMI

ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਵਿਆਜ ਦਰਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਆਰਬੀਆਈ ਗਵਰਨਰ ਨੇ ਰੈਪੋ ਦਰ ਵਿੱਚ 0.25% ਦੇ ਵਾਧੇ ਦਾ ਐਲਾਨ ਕੀਤਾ ਹੈ।

By  Aarti February 8th 2023 12:48 PM -- Updated: February 8th 2023 12:52 PM

RBI Repo Rate Hike: ਆਰਬੀਆਈ ਨੇ ਲਗਾਤਾਰ ਛੇਵੀਂ ਵਾਰ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਦੱਸ ਦਈਏ ਕਿ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਵਿਆਜ ਦਰਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਆਰਬੀਆਈ ਗਵਰਨਰ ਨੇ ਰੈਪੋ ਦਰ ਵਿੱਚ  0.25% ਦੇ ਵਾਧੇ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਰੈਪੋ ਰੇਟ ਉਹ ਦਰ ਹੈ ਜਿਸ 'ਤੇ ਆਰਬੀਆਈ ਬੈਂਕਾਂ ਨੂੰ ਕਰਜ਼ਾ ਦਿੰਦਾ ਹੈ। ਰਿਜ਼ਰਵ ਬੈਂਕ ਨੇ ਲਗਾਤਾਰ ਛੇਵੀਂ ਵਾਰ ਨੀਤੀਗਤ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਰੈਪੋ ਰੇਟ 6.25% ਤੋਂ ਵਧ ਕੇ 6.50% ਹੋ ਗਿਆ ਹੈ।

ਰੈਪੋ ਰੇਟ ’ਚ ਵਾਧੇ ਤੋਂ ਬਾਅਦ ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ ਹੋ ਜਾਵੇਗਾ ਅਤੇ ਤੁਹਾਨੂੰ ਜ਼ਿਆਦਾ EMI ਦਾ ਭੁਗਤਾਨ ਕਰਨਾ ਪਵੇਗਾ। ਦੇਸ਼ ਦਾ ਆਮ ਬਜਟ ਪੇਸ਼ ਕਰਨ ਤੋਂ ਬਾਅਦ ਆਰਬੀਆਈ ਐਮਪੀਸੀ ਦੀ ਇਹ ਮੀਟਿੰਗ ਸੀ ਜਿਸ ਤੋਂ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ।

ਇਹ ਵੀ ਪੜ੍ਹੋ: ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8000 ਤੋਂ ਪਾਰ

Related Post