ਗਣਤੰਤਰ ਦਿਵਸ ਮੌਕੇ ਜੀਂਦ ਵਿਖੇ ਕਿਸਾਨਾਂ ਦੀ ਮਹਾਪੰਚਾਇਤ, ਕਈ ਸੂਬਿਆਂ ਦੇ ਕਿਸਾਨ ਹੋਏ ਇਕੱਠੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜੀਂਦ ਵਿਖੇ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਇਸ ਮੌਕੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਇਕੱਠੇ ਹੋਏ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਜੀਂਦ ’ਚ ਮਹਾਪੰਚਾਇਤ ਕੀਤੀ ਜਾ ਰਹੀ ਹੈ।

By  Aarti January 26th 2023 02:25 PM

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜੀਂਦ ਵਿਖੇ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਇਸ ਮੌਕੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਇਕੱਠੇ ਹੋਏ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਜੀਂਦ ’ਚ ਮਹਾਪੰਚਾਇਤ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ’ਚ ਕਿਸਾਨ ਇਸ ਚ ਹਿੱਸਾ ਲੈ ਰਹੇ ਹਨ। 

ਦੱਸ ਦਈਏ ਕਿ ਕਿਸਾਨਾਂ ਦੀ ਮਹਾਪੰਚਾਇਤ ਨੂੰ ਦੇਖਦੇ ਹੋਏ ਪੁਲਿਸ ਸੁਰੱਖਿਆ ਬਲਾਂ ਤੈਨਾਤ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਇਲਾਕੇ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਆਮ ਲੋਕਾਂ ਨੂੰ ਟ੍ਰੈਫਿਕ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਕਈ ਰਸਤਿਆਂ ਨੂੰ ਡਾਇਵਰਟ ਵੀ ਕੀਤਾ ਗਿਆ ਹੈ। 

ਇਹ ਹਨ ਕਿਸਾਨਾਂ ਦੀਆਂ ਮੰਗਾਂ 

ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਮਹਾਪੰਚਾਇਤ ’ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹ 'ਚ ਬੰਦ 4 ਕਿਸਾਨਾਂ ਦੀ ਰਿਹਾਈ, ਬਿਜਲੀ ਬਿੱਲ 2020 ਵਾਪਸ ਕਰਨ, ਫਸਲਾਂ ਦਾ ਬੀਮਾ ਕਰਵਾਇਆ ਜਾਵੇ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਫ਼ਸਲੀ ਬੀਮਾ ਯੋਜਨਾ ਦੀ ਗਾਰੰਟੀ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਵਰਗੀਆਂ ਕਈ ਮੰਗਾਂ ਸ਼ਾਮਲ ਹਨ, ਜਿਨ੍ਹਾਂ 'ਤੇ ਚਰਚਾ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ,ਚੰਡੀਗੜ੍ਹ ਤੇ ਮੋਹਾਲੀ ਦੀ ਟ੍ਰੈਫਿਕ ਪ੍ਰਭਾਵਿਤ

Related Post