Balwant Singh Rajoana: SC ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲਣ ਤੋਂ ਕੀਤਾ ਇਨਕਾਰ, ਜਾਣੋ ਹੋਰ ਕੀ ਕਿਹਾ...
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।
Balwant Singh Rajoana: ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ’ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਚ ਸੁਣਵਾਈ ਹੋਈ ਜਿਸ ’ਤੇ ਸੁਪਰੀਮ ਕੋਰਟ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਲਦ ਫੈਸਲਾ ਲੈਣ ਦੇ ਹੁਕਮ
ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੀ ਨੂੰ ਜਲਦ ਫੈਸਲਾ ਲੈਣ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਸਾਲ 2012 ਤੋਂ ਕੇਂਦਰ ਸਰਕਾਰ ਕੋਲ ਰਾਜੋਆਣਾ ਦੀ ਰਹਿਮ ਦੀ ਅਪੀਲ ਪੈਂਡਿੰਗ ਪਈ ਹੈ। ਬੇਅੰਤ ਸਿੰਘ ਕਤਲ ਮਾਮਲੇ ’ਚ ਸਾਲ 2007 ਜੁਲਾਈ ਚ ਰਾਜੋਆਣਾ ਨੂੰ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ
ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਬੇ ਸਮੇਂ ਤੋਂ ਜੇਲ੍ਹ ਵਿਚ ਹਨ ਪਰ ਇਸ ਵਾਰ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਪ੍ਰਕਾਰ ਦੀ ਰਾਹਤ ਨਹੀਂ ਮਿਲੀ ਹੈ।
ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੀ ਸੁਰੱਖਿਅਤ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਰਾਜੋਆਣਾ ਦੀ ਭੈਣ ਨੇ ਜਤਾਈ ਨਾਰਾਜ਼ਗੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ 28 ਸਾਲ ਬਾਅਦ ਵੀ ਫੈਸਲਾ ਨਹੀਂ ਹੋਣਾ ਇਹ ਬੜੀ ਬੇਇਨਸਾਫੀ ਅਤੇ ਮੰਦਭਾਗੀ ਗੱਲ ਹੈ। ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ ਪਰ ਫਿਰ ਵੀ ਹਾਲੇ ਤੱਕ ਇਨਸਾਫ ਨਾ ਮਿਲਣਾ ਇਹ ਸਿੱਖਾਂ ਲਈ ਇਨਸਾਫ਼ ਨਹੀਂ ਹੈ।
ਮੌਤ ਦੀ ਸਜ਼ਾ ਉਮਰਕੈਦ ’ਚ ਤਬਦੀਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪਿਛਲੇ 25 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ 2019 ਵਿਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਅਤੇ 8 ਹੋਰ ਦੋਸ਼ੀਆਂ ਨੂੰ ਸਜ਼ਾ ਮੁਆਫ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲਾਂ ਨੂੰ ਸ੍ਰੀ ਕੀਰਤਪੁਰ ਸਾਹਿਬ ਜਲ੍ਹ ਪਰਵਾਹ ਕਰਨ ਲਈ ਘਰੋਂ ਨਿਕਲਿਆ ਬਾਦਲ ਪਰਿਵਾਰ