ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ।

By  Aarti February 5th 2023 10:41 AM -- Updated: February 5th 2023 10:51 AM

Shri Guru Ravidas Ji : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮੂਹ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ’ਚ  ਸੰਗਤਾਂ ਨੇ ਹੁੰਮ ਹੁੰਮਾ ਕੇ ਹਾਜਰੀ ਲਵਾਈ। ਇਸ ਦੌਰਾਨ ਸੰਗਤਾਂ ਲਈ ਥਾਂ-ਥਾਂ ’ਤੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ। 

ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਕਾਸ਼ੀ (ਬਨਾਰਸ) ਵਿੱਚ ਹੋਇਆ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਉਸ ਵੇਲੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਉਚ-ਨੀਚ, ਛੂਤ-ਛਾਤ, ਭੇਖਾਂ-ਪਖੰਡਾਂ, ਨਾ-ਬਰਾਬਰੀ ਦਾ ਜ਼ੋਰਦਾਰ ਖੰਡਨ ਕੀਤਾ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਰਚਿਤ ਬਾਣੀ ਦੇ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 16 ਰਾਗਾਂ ਵਿੱਚ ਦਰਜ ਹਨ। 

ਉੱਥੇ ਹੀ ਦੂਜੇ ਪਾਸੇ ਸਿਆਸੀ ਆਗੂਆਂ ਨੇ ਦੇਸ਼ ਦੁਨੀਆ ਚ ਵਸਦੀ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। 


ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਸੰਗਤ ਨੂੰ ਕਿਹਾ ਕਿ ਸੰਤ ਰਵਿਦਾਸ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ 'ਤੇ ਨਮਨ ਕਰਦੇ ਹੋਏ ਅਸੀਂ ਉਹਨਾਂ ਦੇ ਮਹਾਨ ਸੰਦੇਸ਼ਾਂ ਨੂੰ ਯਾਦ ਕਰਦੇ ਹਾਂ। ਇਸ ਮੌਕੇ ਅਸੀਂ ਉਨ੍ਹਾਂ ਦੇ ਸੁਪਨੇ ਦੇ ਅਨੁਸਾਰ ਇੱਕ ਨਿਆਂਪੂਰਨ, ਸਦਭਾਵਨਾ ਵਾਲੇ ਅਤੇ ਖੁਸ਼ਹਾਲ ਸਮਾਜ ਲਈ ਆਪਣੇ ਸੰਕਲਪ ਨੂੰ ਦੁਹਰਾਉਂਦੇ ਹਾਂ। ਉਨ੍ਹਾਂ ਦੇ ਮਾਰਗ 'ਤੇ ਚੱਲਦਿਆਂ, ਅਸੀਂ ਵੱਖ-ਵੱਖ ਪਹਿਲਕਦਮੀਆਂ ਰਾਹੀਂ ਗਰੀਬਾਂ ਦੀ ਸੇਵਾ ਅਤੇ ਸ਼ਕਤੀਕਰਨ ਕਰ ਰਹੇ ਹਾਂ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਰਵਿਦਾਸ ਜੀ ਮਹਾਰਾਜ ਜਿਨ੍ਹਾਂ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ। ਪਰਮਾਤਮਾ ਦੀ ਭਜਨ-ਬੰਦਗੀ ਕਰਦਿਆਂ ਵਾਕ ਤੇ ਰਾਗ ਉਚਾਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ‘ਚ ਵੀ ਦਰਜ ਹਨ। ਬਰਾਬਰਤਾ ਦਾ ਹੋਕਾ ਦਿੱਤਾ। ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਦੇਸ਼ ਦੁਨੀਆ ਚ ਵਸਦੀ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਗਤੀ ਲਹਿਰ ਦੇ ਅਨਮੋਲ ਰਤਨ, ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਝੂਠੇ ਪਖੰਡ ਤੇ ਕੁਰੀਤੀਆਂ 'ਚ ਜਕੜੀ ਮਨੁੱਖਤਾ ਨੂੰ ਗੁਰੂ ਜੀ ਨੇ ਅਸਲ ਭਗਤੀ ਤੋਂ ਜਾਣੂ ਕਰਵਾਇਆ ਅਤੇ ਮਨੁੱਖੀ ਏਕੇ ਤੇ ਸਾਂਝੀਵਾਲਤਾ ਵਾਲੀ ਰਾਹ ਦਿਖਾਈ।

Related Post