Sidhu Moosewala Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Mera Na ਰਿਲੀਜ਼, 10 ਮਿੰਟਾਂ ਚ ਮਿਲੀਅਨ ਤੋਂ ਪਾਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ 'ਚ ਨਹੀਂ ਹਨ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵੱਧ ਕੇ ਇੱਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ ਅਤੇ ਅੱਜ ਯਾਨੀ 7 ਅਪ੍ਰੈਲ ਨੂੰ ਉਨ੍ਹਾਂ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋਇਆ ਹੈ।

By  Ramandeep Kaur April 7th 2023 01:37 PM

Sihu Moosewala:  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ 'ਚ ਨਹੀਂ ਹਨ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵੱਧ ਕੇ ਇੱਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ ਅਤੇ ਅੱਜ ਯਾਨੀ 7 ਅਪ੍ਰੈਲ ਨੂੰ ਉਨ੍ਹਾਂ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋਇਆ ਹੈ।

ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ। ਇਸ ਗੀਤ 'ਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਵਿਚਕਾਰ, ਅਭਿਨੇਤਾ ਸਲਮਾਨ ਖਾਨ ਨੇ ਖਰੀਦੀ ਬੁਲੇਟਪਰੂਫ SUV

Related Post