ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਚ ਮਿਲੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

Sukhbir Singh Badal: ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ।

By  Amritpal Singh September 29th 2023 12:15 PM -- Updated: September 29th 2023 02:19 PM

Sukhbir Singh Badal: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸਿੰਘ ਸੈਣੀ ਅਤੇ ਚਾਰ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਅਦਾਲਤ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੁੰਦੇ ਰਹਿਣ ਦੇ ਵੀ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਹਾਈ ਕੋਰਟ ਵਲੋਂ ਹਦਾਇਤ ਕੀਤੀ ਗਈ ਹੈ ਕਿ ਪਟੀਸ਼ਨਰ ਪੁਲਿਸ ਅਫ਼ਸਰਾਂ, ਗਵਾਹਾਂ, ਕੇਸ ਸੰਬੰਧੀ ਤੱਥਾਂ ਅਤੇ ਸਥਿਤੀਆਂ ਤੋਂ ਜਾਣੂ ਕਿਸੇ ਵੀ ਵਿਅਕਤੀ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਉਣਗੇ ਨਾ ਹੀ ਕਿਸੇ ਨੂੰ ਧਮਕਾਉਣਗੇ।

ਇਸ ਤੋਂ ਪਹਿਲਾਂ 2015 ਵਿੱਚ, ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੀ ਫਰੀਦਕੋਟ ਅਦਾਲਤ ਵਿੱਚ ਇੱਕ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨਾਮਜ਼ਦ ਕੀਤਾ ਸੀ।

Related Post