ਵਿਜੀਲੈਂਸ ਨੇ ਸੀਨੀਅਰ ਸਹਾਇਕ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

By  Pardeep Singh January 3rd 2023 05:44 PM

ਪਟਿਆਲਾ/ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 ਉਨ੍ਹਾਂ ਦੱਸਿਆ ਕਿ ਉਕਾ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Post