ਭਲਕੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵਿਆਹ !

'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

By  Aarti February 9th 2023 01:57 PM -- Updated: February 9th 2023 03:51 PM

ਅੰਮ੍ਰਿਤਸਰ: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨਕੋਦਰ ਨੇੜਲੇ ਕੁਲਾਰ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ   'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵਿਆਹ ਇੱਕ ਐਨਆਰਆਈ ਲੜਕੀ ਨਾਲ ਹੋਣ ਜਾ ਰਿਹਾ ਹੈ। ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। 

ਦੱਸਿਆ ਜਾ ਰਿਹਾ ਹੈ ਕਿ ਨਕੋਦਰ ਨੇੜਲੇ ਫਤਿਹਪੁਰ ਕੁਲਾਰ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਭਲਕੇ 10 ਫਰਵਰੀ ਨੂੰ ਕੈਨੇਡੀਅਨ ਨਾਗਰਿਕ ਲੜਕੀ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਆਨੰਦ ਕਾਰਜ ਹੋਵੇਗਾ। 

ਇਹ ਵੀ ਪੜ੍ਹੋ: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਮੁੜ ਤਣਾਅ ਦੀ ਸੰਭਾਵਨਾ, 31 ਮੈਂਬਰੀ ਜੱਥਾ CM ਰਿਹਾਇਸ਼ ਵੱਲ ਰਵਾਨਾ

Related Post