Weather Update: ਚੰਡੀਗੜ੍ਹ 'ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

By  Amritpal Singh April 24th 2024 09:39 AM

Weather Update: ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਚ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਵੀ ਰਹੇਗੀ। ਇਸ ਦੌਰਾਨ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਅਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਜਦੋਂ ਕਿ 28 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਕੱਲ੍ਹ 23 ਅਪ੍ਰੈਲ ਨੂੰ ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਸੀ। ਚੰਡੀਗੜ੍ਹ ਵਿੱਚ ਇਸ ਦਾ ਬਹੁਤਾ ਅਸਰ ਨਹੀਂ ਪਿਆ। ਪਰ ਦੁਪਹਿਰ ਬਾਅਦ ਇਸ ਦਾ ਅਸਰ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ, ਜਿਸ ਕਾਰਨ ਅਚਾਨਕ ਸੂਰਜ ਚਮਕਣਾ ਬੰਦ ਹੋ ਗਿਆ ਅਤੇ ਕਈ ਥਾਵਾਂ 'ਤੇ ਬੱਦਲ ਛਾਏ ਰਹੇ।

ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋਈ ਹੈ। ਪਰ ਮੌਸਮ ਵਿਭਾਗ ਵੀ ਉਸ ਦਾ ਪਤਾ ਨਹੀਂ ਲਗਾ ਸਕਿਆ। ਕਿਉਂਕਿ ਚੰਡੀਗੜ੍ਹ ਵਿੱਚ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਨਾਂ ਮਾਤਰ ਹੀ ਸੀ। ਹੁਣ 26 ਅਤੇ 27 ਨੂੰ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਦਾ ਅਸਰ ਚੰਡੀਗੜ੍ਹ 'ਚ ਦੇਖਣ ਨੂੰ ਮਿਲੇਗਾ।

Related Post