World Environment Day 2023: ਆਖਿਰ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਵਾਤਾਵਰਣ ਦਿਵਸ, ਕੀ ਹੈ ਇਸ ਸਾਲ ਦੀ ਥੀਮ

ਅੱਜ ਯਾਨੀ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਵਾਤਾਵਰਣ ਦਿਵਸ ਵਾਤਾਵਰਣ ਦੀਆਂ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ।

By  Aarti June 5th 2023 08:00 AM

World Environment Day 2023: ਅੱਜ ਯਾਨੀ  5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਵਾਤਾਵਰਣ ਦਿਵਸ ਵਾਤਾਵਰਣ ਦੀਆਂ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ। ਇਸਦੀ ਸਥਾਪਨਾ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਦੁਆਰਾ 1972 ਵਿੱਚ, ਮਨੁੱਖੀ ਵਾਤਾਵਰਣ 'ਤੇ ਸਟਾਕਹੋਮ ਕਾਨਫਰੰਸ ਦੌਰਾਨ ਕੀਤੀ ਗਈ ਸੀ।

ਲੋਕਾਂ ਨੂੰ ਵਾਤਾਵਰਨ ਨਾਲ ਜੁੜੇ ਮਸਲਿਆਂ ਬਾਰੇ ਸੁਚੇਤ ਹੋਣਾ ਚਾਹੀਦਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਇੱਕ ਵੱਡਾ ਖਤਰਾ ਬਣਨ ਜਾ ਰਹੇ ਹਨ। ਆਉਣ ਵਾਲੀ ਪੀੜ੍ਹੀ ਨੂੰ ਵੱਡੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਸਮੇਂ ਸਿਰ ਸਖ਼ਤ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ। ਇਸ ਦੇ ਲਈ ਪਹਿਲਾ ਕਦਮ ਇਹ ਹੋਣਾ ਚਾਹੀਦਾ ਹੈ ਕਿ ਹਰ ਵਿਅਕਤੀ ਵਾਤਾਵਰਨ ਦੀ ਸੰਭਾਲ ਕਰਨਾ ਆਪਣਾ ਫਰਜ਼ ਸਮਝੇ। ਆਓ ਤੁਹਾਨੂੰ ਦੱਸਦੇ ਹਾਂ ਵਿਸ਼ਵ ਵਾਤਾਰਵਰਣ ਦੇ ਇਤਿਹਾਸ, ਮਹੱਤਵ ਅਤੇ ਥੀਮ ਬਾਰੇ।

ਕੀ ਹੈ ਵਿਸ਼ਵ ਵਾਤਾਵਰਣ ਦਿਵਸ 2023 ਦੀ ਥੀਮ ?

ਅਸੀਂ ਸਾਰੇ ਜਾਣਦੇ ਹਾਂ ਕਿ ਇਸ ਸਮੇਂ ਪਲਾਸਟਿਕ ਦੀ ਵਰਤੋਂ ਵਾਤਾਵਰਣ ਲਈ ਬਹੁਤ ਹਾਨੀਕਾਰਕ ਹੈ ਅਤੇ ਸਾਨੂੰ ਇਸ ਦੀ ਵਰਤੋਂ ਨੂੰ ਰੋਕਣ ਵੱਲ ਧਿਆਨ ਦੇਣਾ ਚਾਹੀਦਾ ਹੈ। ਅਜਿਹੇ 'ਚ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ 2023 ਦੀ ਥੀਮ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਨੂੰ ਲੈ ਕੇ ਹੈ। ''ਬੀਟ ਪਲਾਸਟਿਕ ਪ੍ਰਦੂਸ਼ਣ'' (Beat Plastic Pollution) ਵਿਸ਼ਵ ਵਾਤਾਵਰਣ ਦੀ ਥੀਮ ਹੈ। ਇਹ ਵਿਸ਼ਾ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਇਸਦੇ ਹੋਰ ਤਰੀਕਿਆਂ ਬਾਰੇ ਸੋਚਣ ਲਈ ਉਤਸ਼ਾਹਿਤ ਕਰਨ ਲਈ ਚੁਣਿਆ ਗਿਆ ਹੈ।

ਇਤਿਹਾਸ

ਦੱਸ ਦਈਏ ਕਿ ਸੰਯੁਕਤ ਰਾਸ਼ਟਰ ਮਹਾਸਭਾ ਨੇ ਸਾਲ 1972 ਵਿੱਚ ਵਿਸ਼ਵ ਵਾਤਾਵਰਣ ਦਿਵਸ ਦੀ ਸ਼ੁਰੂਆਤ ਕੀਤੀ। ਵਿਸ਼ਵ ਵਾਤਾਵਰਣ ਦਿਵਸ ਮਨੁੱਖੀ ਵਾਤਾਵਰਣ 'ਤੇ ਸਟਾਕਹੋਮ ਕਾਨਫਰੰਸ ਦੇ ਸ਼ੁਰੂ ਵਿਚ ਹੋਂਦ ਵਿਚ ਆਇਆ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਕਾਨਫਰੰਸ ਨੇ ਵਾਤਾਵਰਣ ਦੇ ਮੁੱਦਿਆਂ ਨੂੰ ਚੁੱਕਣ ਦੇ ਲਈ ਅੰਤਰਰਾਸ਼ਟਰੀ ਯਤਨਾਂ ਦੀ ਸ਼ੁਰੂਆਤ ਦਾ ਸੰਕੇਤ ਦਿੱਤਾ। ਪਹਿਲਾ ਵਿਸ਼ਵ ਵਾਤਾਵਰਣ ਦਿਵਸ 5 ਜੂਨ, 1974 ਨੂੰ ਮਨਾਇਆ ਗਿਆ ਸੀ, ਉਦੋਂ ਤੋਂ ਇਹ ਇੱਕ ਪ੍ਰਮੁੱਖ ਗਲੋਬਲ ਈਵੈਂਟ ਬਣ ਗਿਆ ਹੈ।

Related Post