Yellow Alert In Punjab : ਪੰਜਾਬ ’ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਜਾਣੋ ਘੱਗਰ ਤੇ ਬਿਆਸ ਦਰਿਆਵਾਂ ਦਾ ਹਾਲ
ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਆਉਣ ਵਾਲੇ ਦਿਨਾਂ ’ਚ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਦੱਸ ਦਈਏ ਕਿ ਸੂਬੇ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ।
Punjab Weather Update: ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਆਉਣ ਵਾਲੇ ਦਿਨਾਂ ’ਚ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਦੱਸ ਦਈਏ ਕਿ ਸੂਬੇ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਆਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਰਜ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਘੱਗਰ ਦਰਿਆ ਦੀ ਸਥਿਤੀ
ਪਟਿਆਲਾ ਵਿੱਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਇਸ ਕਾਰਨ ਪਟਿਆਲਾ ਅਤੇ ਮਾਨਸਾ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕ ਲਗਾਤਾਰ ਹਾਲਾਤ ਸੁਧਾਰਨ ਵਿੱਚ ਲੱਗੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ ਹੈ।
ਭਾਖੜਾ ਡੈਮ ਦੇ ਪਾਣੀ ਪੱਧਰ ਦਾ ਅਪਡੇਟ
ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1661.75 ਫੁੱਟ ਤੱਕ ਪਹੁੰਚ ਗਿਆ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 62059 ਕਿਊਸਿਕ ਰਿਕਾਰਡ ਕੀਤੀ ਗਈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 41640 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ 1680 ਦੇ ਖਤਰੇ ਦੇ ਨਿਸ਼ਾਨ ਤੋਂ ਅਜੇ ਵੀ 19 ਫੁੱਟ ਘੱਟ ਹੈ।
ਬਿਆਸ ਦਰਿਆ ਦੀ ਸਥਿਤੀ
ਦੂਜੇ ਪਾਸੇ ਹੁਣ ਬਿਆਸ ਦਰਿਆ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਹੋ ਗਿਆ ਹੈ ਅਤੇ ਪਾਣੀ ਕਰੀਬ 90 ਹਜ਼ਾਰ ਕਿਊਸਿਕ ਵਗ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੇੜਲੇ ਪਿੰਡਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ 'ਚ ਨੀਵੇਂ ਇਲਾਕਿਆਂ 'ਚ ਹੜ੍ਹ ਆ ਜਾਣਗੇ।
ਇਹ ਵੀ ਪੜ੍ਹੋ: Jaipur Mumbai train: ਜੈਪੁਰ-ਮੁੰਬਈ ਟਰੇਨ 'ਚ ਗੋਲੀਬਾਰੀ, RPF ASI ਸਮੇਤ ਚਾਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ