ਸੜਕਾਂ 'ਤੇ ਜੁਰਾਬਾਂ ਵੇਚਣ ਵਾਲੇ ਬੱਚੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

By  Shanker Badra May 8th 2021 05:38 PM

ਲੁਧਿਆਣਾ : ਇੱਕ ਬੱਚੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਸੀ ,ਜਿਸ 'ਚ ਇੱਕ ਬੱਚਾ ਲੋਕਾਂ ਨੂੰ ਜੁਰਾਬਾਂ ਵਿੱਚ ਰਿਹਾ ਹੈ। 10 ਸਾਲਾਂ ਦੇ ਵੰਸ਼ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸਦੀ ਹਾਲਤ ਨੂੰ ਦੇਖਦਿਆਂ ਵੱਡਾ ਐਲਾਨ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਡਿਊਟੀ 'ਚ ਰੁੱਝੇ ASI ਨੇ ਟਾਲਿਆ ਧੀ ਦਾ ਵਿਆਹ , ਹੁਣ ਤੱਕ 1100 ਲਾਸ਼ਾਂ ਦਾ ਕੀਤਾ ਸਸਕਾਰ

10-Year-Old Boy Selling Socks On the Road , Help Family Gets Support From Punjab CM ਸੜਕਾਂ 'ਤੇ ਜੁਰਾਬਾਂ ਵੇਚਣ ਵਾਲੇ ਬੱਚੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਵੰਸ਼ ਦੀ ਪੜ੍ਹਾਈ ਲਈ ਪੂਰੀ ਵਿੱਤੀ ਮਦਦ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫ਼ੌਰੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ।10 ਸਾਲ ਦਾ ਵੰਸ਼ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਸਰਦੀਆਂ ਵਿੱਚ ਉਸ ਨੇ ਜੁਰਾਬਾਂ ਵੇਚਣ ਦਾ ਕੰਮ ਸ਼ੁਰੂ ਕੀਤਾ ਸੀ। ਵੰਸ਼ ਦੇ ਘਰ ਦੀ ਆਰਥਿਕ ਹਾਲਾਤ ਕੁਝ ਖਾਸ ਸਹੀ ਨਹੀਂ ਹੈ ,ਜਿਸ ਕਰਕੇ ਉਸ ਨੂੰ ਮਜਬੂਰੀ ਵੱਸ ਇਹ ਕੰਮ ਕਰਨਾ ਪੈ ਰਿਹਾ ਸੀ।

10-Year-Old Boy Selling Socks On the Road , Help Family Gets Support From Punjab CM ਸੜਕਾਂ 'ਤੇ ਜੁਰਾਬਾਂ ਵੇਚਣ ਵਾਲੇ ਬੱਚੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਉਸ ਦੇ ਪਿਤਾ ਬਿਮਾਰ ਰਹਿੰਦੇ ਹਨ ਅਤੇ ਇਸੇ ਕਰਕੇ ਉਸ ਨੂੰ ਆਪਣੀ ਪੜ੍ਹਾਈ ਵੀ ਛੱਡਣੀ ਪਈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਕਿ ਉਸ ਦੀ ਪੜ੍ਹਾਈ ਦਾ ਖਰਚਾ ਪੰਜਾਬ ਸਰਕਾਰ ਚੁੱਕੇਗੀ ਅਤੇ ਪਰਿਵਾਰ ਦੀ ਵੀ ਮਦਦ ਕਰੇਗੀ।

10-Year-Old Boy Selling Socks On the Road , Help Family Gets Support From Punjab CM ਸੜਕਾਂ 'ਤੇ ਜੁਰਾਬਾਂ ਵੇਚਣ ਵਾਲੇ ਬੱਚੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਐਂਬੂਲੈਂਸ ਡਰਾਈਵਰ ਨੇ ਲਏ 1,20,000 ਰੁਪਏ  

ਓਧਰ ਦੂਜੇ ਪਾਸੇ ਵੰਸ਼ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਕੰਮਕਾਰ ਬਹੁਤਾ ਨਹੀਂ ਚੱਲ ਰਿਹਾ ਸੀ ਅਤੇ ਬੱਚਾ ਖੁਦ ਹੀ ਇਕ ਦਿਨ ਘਰੋਂ ਸਮਾਨ ਵੇਚਣ ਲਈ ਨਿਕਲ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੀ ਹਰ ਮਦਦ ਕਰਨਗੇ।

-PTCNews

Related Post