ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ : 11 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

By  Shanker Badra May 29th 2020 03:08 PM

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ : 11 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ:ਅੰਮ੍ਰਿਤਸਰ  : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਨੇ ਅੰਮ੍ਰਿਤਸਰ ਨੂੰ ਆਪਣੀ ਲਪੇਟ ਵਿਚ ਪੂਰੀ ਤਰ੍ਹਾਂ ਲਿਆ ਹੋਇਆ ਹੈ ਤੇ ਦਿਨੋ-ਦਿਨ ਇਹ ਆਪਣੇ ਪੈਰ ਪਸਾਰ ਰਿਹਾ ਹੈ। ਅੰਮ੍ਰਿਤਸਰ ਵਿਚ ਅੱਜ ਇਕ ਵਾਰ ਫਿਰ ਕੋਰੋਨਾ ਧਮਾਕਾ ਹੋਇਆ ਹੈ। ਅੱਜ 11 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਪਾਈ ਜਾ ਰਹੀ ਹੈ। ਇਸ ਨਾਲ ਅੰਮ੍ਰਿਤਸਰ ਵਿਚ ਹੁਣ ਤੱਕ 373 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਮ੍ਰਿਤਸਰ ਵਿਚ ਹੁਣ ਤੱਕ ਲਗਭਗ 306 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਕੁਝ ਦਿਨ ਘਰ 'ਚ ਕੁਆਰੰਟਾਈਨ ਰਹਿਣ ਲਈ ਆਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਬੁੱਧਵਾਰ ਅੰਮ੍ਰਿਤਸਰ ਵਿੱਚ 18 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ। ਇਸ ਦੇ ਇਲਾਵਾ ਅਗਲੇ ਦਿਨ ਵੀਰਵਾਰ ਨੂੰ 6 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਸੀ। -PTCNews

Related Post