ਮਹਾਰਾਸ਼ਟਰ ਦੇ ਇੱਕ ਪਰਿਵਾਰ ਦੇ 12 ਮੈਂਬਰਾਂ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੀਟਿਵ

By  Shanker Badra March 27th 2020 09:56 PM

ਮਹਾਰਾਸ਼ਟਰ ਦੇ ਇੱਕ ਪਰਿਵਾਰ ਦੇ 12 ਮੈਂਬਰਾਂ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੀਟਿਵ:ਮੁੰਬਈ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਮਹਾਰ਼ਸਟਰ ’ਚ ਵੀ ਕੋਰੋਨਾ ਵਾਇਰਸ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ ਇੰਥੇ 130 ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸੇ ਸੂਬੇ ਦੇ ਕੋਲਹਾਪੁਰ ’ਚ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕੋ ਪਰਿਵਾਰ ਦੇ 12 ਵਿਅਕਤੀ ਕੋਰੋਨਾ ਵਾਇਰਸ (ਕੋਵਿਡ–19) ਪਾਜ਼ੀਟਿਵ ਪਾਏ ਗਏ ਹਨ।ਇਸ ਪਰਿਵਾਰ ਦੇ ਚਾਰ ਮੈਂਬਰ ਹੱਜ ਕਰਨ ਗਏ ਸਨ। ਉੱਥੋਂ ਪਰਤਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਕੋਰੋਨਾ ਦੇ ਸ਼ਿਕਾਰ ਹੋ ਗਏ। ਪੀੜਤ ਪਰਿਵਾਰ ਦੇ ਸਾਰੇ ਹੀ ਰਿਸ਼ਤੇਦਾਰਾਂ ਨੂੰ ਵੀ ਅਲੱਗ ਥਲੱਗ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸਾਂਗਲੀ ਜ਼ਿਲ੍ਹੇ ਦੇ ਸਿਵਲ ਸਰਜਨ ਸੰਜੇ ਸਾਲੁੰਕੇ ਨੇ ਕਿਹਾ ਕਿ ਪਰਿਵਾਰ ਦੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤੋਂ ਬਾਅਦ ਡਾਕਟਰਾਂ ਨੂੰ ਇਸ ਗੱਲ ਦਾ ਡਰ ਹੈ ਕਿ ਇਸ ਪਿੰਡ ਦੇ ਹੋਰ ਬਹੁਤ ਸਾਰੇ ਲੋਕ ਇਸ ਵਾਇਰਸ ਦੀ ਲਪੇਟ ’ਚ ਨਾ ਗਏ ਹੋਣ। ਪੀੜਤ ਪਰਿਵਾਰ ਦੇ ਸਾਰੇ ਹੀ ਰਿਸ਼ਤੇਦਾਰਾਂ ਨੂੰ ਵੀ ਅਲੱਗ ਥਲੱਗ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਭਾਰਤ ਵਿੱਚ ਵੀ ਇਸ ਨਾਲ ਪੀੜਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 724 ਲੋਕ ਪਾਜੀਟਿਵ ਪਾਏ ਗਏ ਹਨ ਅਤੇ 17 ਲੋਕ ਆਪਣੀ ਜਾਨ ਗੁਆ ਬੈਠੇ ਹਨ। ਦੇਸ਼ ਭਰ 'ਚ 14 ਅਪ੍ਰੈਲ ਤੱਕ ਲਾਕਡਾਊਨ ਲਗਾਇਆ ਹੋਇਆ ਹੈ।

-PTCNews

Related Post