ਬਾਰਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰ ਫਿਰ ਮਾਰੀ ਲੜਕੀਆਂ ਨੇ ਬਾਜ਼ੀ,ਲੁਧਿਆਣਾ ਦੀ ਪੂਜਾ ਜੋਸ਼ੀ ਪੰਜਾਬ 'ਚੋਂ ਪਹਿਲੇ ਸਥਾਨ 'ਤੇ

By  Shanker Badra April 23rd 2018 04:08 PM

ਬਾਰਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰ ਫਿਰ ਮਾਰੀ ਲੜਕੀਆਂ ਨੇ ਬਾਜ਼ੀ,ਲੁਧਿਆਣਾ ਦੀ ਪੂਜਾ ਜੋਸ਼ੀ ਪੰਜਾਬ 'ਚੋਂ ਪਹਿਲੇ ਸਥਾਨ 'ਤੇ:ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਜਿਸ 'ਚ ਇਕ ਵਾਰ ਫਿਰ ਲੜਕੀਆਂ ਨੇ ਬਾਜ਼ੀ ਮਾਰ ਦਿਤੀ ਹੈ।ਇਨ੍ਹਾਂ ਨਤੀਜਿਆਂ ਦੌਰਾਨ ਲੁਧਿਆਣਾ ਦੀ ਪੂਜਾ ਜੋਸ਼ੀ ਨੇ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਵਿਦਿਆਰਥਣ ਪੂਜਾ ਜੋਸ਼ੀ ਨੇ 441 (98%) ਅੰਕ ਹਾਸਲ ਕਰਕੇ ਪੂਰੇ ਪੰਜਾਬ 'ਚੋਂ ਪਹਿਲਾਂ ਪਹਿਲਾ ਸਥਾਨ ਹਾਸਲ ਕੀਤਾ ਹੈ,ਜਦਕਿ ਇਸੇ ਸਕੂਲ ਦੇ ਵਿਵੇਕ ਰਾਜਪੂਤ ਨੇ 439 (97.55) ਅੰਕ ਲੈ ਕੇ ਦੂਸਰਾ ਅਤੇ ਦਸਮੇਸ਼ ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਬਾਦਲ (ਸ੍ਰੀ ਮੁਕਤਸਰ ਸਾਹਿਬ) ਦੀ ਜਸਨੂਰ ਕੌਰ ਨੇ 438 (97.33%) ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।

ਇਹ ਪਹਿਲੀ ਵਾਰ ਹੈ ਜਦੋਂ ਸਿੱਖਿਆ ਬੋਰਡ ਨੇ ਇੰਨੀ ਛੇਤੀ ਨਤੀਜਾ ਐਲਾਨਿਆ ਹੈ।ਪਿਛਲੇ ਸਾਲ ਬੋਰਡ ਨੇ 13 ਮਈ ਨੂੰ ਨਤੀਜਾ ਐਲਾਨਿਆ ਸੀ।ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ pseb.ac.in 'ਤੇ ਵੇਖਿਆ ਜਾ ਸਕਦਾ ਹੈ। ਬੋਰਡ ਨੇ ਇਸ ਵਾਰ ਸਾਰਾ ਕੰਮ ਆਨਲਾਈਨ ਕੀਤਾ ਸੀ ਜਿਸ ਕਰਕੇ ਨਤੀਜਾ ਸਹੀ ਸਮੇਂ ਉੱਪਰ ਆ ਰਿਹਾ ਹੈ।ਦੱਸਿਆ ਜਾਂਦਾ ਹੈ ਕਿ 12ਵੀਂ ਦੀ ਪ੍ਰੀਖਿਆ 28 ਫਰਵਰੀ ਤੋਂ 24 ਮਾਰਚ ਤੱਕ ਹੋਈ ਸੀ।

-PTCNews

Related Post