ਅੰਮ੍ਰਿਤਸਰ 'ਚ ਕੋਰੀਅਰ ਦੀ ਦੁਕਾਨ 'ਤੇ ਸ਼ਰ੍ਹੇਆਮ ਹੋਈ ਲੁੱਟ, ਘਟਨਾ CCTV ਕੈਮਰੇ 'ਚ ਕੈਦ

By  Riya Bawa July 20th 2022 11:57 AM -- Updated: July 20th 2022 12:47 PM

ਅੰਮ੍ਰਿਤਸਰ: ਪੰਜਾਬ ਵਿਚ ਲੁੱਟ-ਖੋਹ ਦੀਆਂ ਖ਼ਬਰਾਂ ਅਕਸਰ ਵੇਖਣ ਨੂੰ ਮਿਲਦੀਆਂ ਹਨ। ਅੱਜ ਤਾਜ਼ਾ ਮਾਮਲਾ ਗੁਰੂ ਨਗਰੀ ਅੰਮ੍ਰਿਤਸਰ ਤੋਂ ਸਹਮਣੇ ਆਇਆ ਹੈ ਜਿਥੇ ਲੁਟੇਰੇ ਬੇਖੌਫ ਨਜ਼ਰ ਆ ਰਹੇ ਹਨ। ਆਏ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੇੜੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਵੱਲੋਂ ਇੱਕ ਕੋਰੀਅਰ ਕਰਨ ਵਾਲੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਅੰਮ੍ਰਿਤਸਰ 'ਚ ਕੋਰੀਅਰ ਦੀ ਦੁਕਾਨ ਤੇ ਸ਼ਰ੍ਹੇਆਮ 13000 ਦੀ ਹੋਈ ਲੁੱਟ, ਘਟਨਾ CCTV ਕੈਮਰੇ 'ਚ ਕੈਦ

ਜਾਣਕਾਰੀ ਮੁਤਾਬਕ ਦੋ ਲੁਟੇਰੇ ਆਪਣੇ ਵਾਹਨ ਤੇ ਆਏ ਜਿਨ੍ਹਾਂ ਵਿਚੋਂ ਇਕ ਦੁਕਾਨ ਦੇ ਅੰਦਰ ਗਿਆ ਅਤੇ ਉਸ ਨੇ ਟਿਕਟ ਬੁੱਕ ਕਰਾਉਣ ਲਈ ਕਿਹਾ ਅਤੇ ਦੁਕਾਨਦਾਰ ਨੇ ਕਿਹਾ ਕਿ ਉਹ ਟਿਕਟ ਨਹੀਂ ਹੈ, ਲੁਟੇਰੇ ਨੇ ਉਸ ਤੋਂ ਬਾਅਦ ਜੇਬ 'ਚੋਂ ਪਿਸਤੌਲ ਕੱਢ ਕੇ ਦੁਕਾਨਦਾਰ ਵੱਲ ਤਾਣ ਦਿੱਤਾ ਅਤੇ ਜਿਸ ਤੋਂ ਬਾਅਦ ਦੁਕਾਨਦਾਰ ਦੇ ਕਾਊਂਟਰ 'ਤੇ ਪਏ ਪੈਸੇ ਲੈ ਕੇ ਫ਼ਰਾਰ ਹੋ ਗਿਆ।

ਇਸ ਘਟਨਾ ਦੀ ਜਾਣਕਾਰੀ ਦੁਕਾਨਦਾਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਪੁਲੀਸ ਨੇ ਸੀਸੀਟੀਵੀ ਕੈਮਰੇ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਅੰਮ੍ਰਿਤਸਰ 'ਚ ਕੋਰੀਅਰ ਦੀ ਦੁਕਾਨ ਤੇ ਸ਼ਰ੍ਹੇਆਮ 13000 ਦੀ ਹੋਈ ਲੁੱਟ, ਘਟਨਾ CCTV ਕੈਮਰੇ 'ਚ ਕੈਦ

ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਸਿਰੇ ਤੋਂ ਰੱਦ ਕੀਤਾ

ਉਧਰ ਇਸ ਸੰਬੰਧੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੁਕਾਨ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਚੈਕਿੰਗ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਹੱਥ ਕੁਝ ਸਬੂਤ ਵੀ ਲੱਗੇ ਹਨ ਜਿਸ ਤੋਂ ਬਾਅਦ ਜਲਦ ਹੀ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪੀੜਤ ਨੇ ਪੁਲਿਸ ਕੋਲੋਂ ਲੁਟੇਰੇ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ।

 ਅੰਮ੍ਰਿਤਸਰ 'ਚ ਕੋਰੀਅਰ ਦੀ ਦੁਕਾਨ ਤੇ ਸ਼ਰ੍ਹੇਆਮ 13000 ਦੀ ਹੋਈ ਲੁੱਟ, ਘਟਨਾ CCTV ਕੈਮਰੇ 'ਚ ਕੈਦ

(ਪੰਕਜ ਮੱਲ੍ਹੀ ਦੀ ਰਿਪੋਰਟ)

-PTC News

Related Post